LPN ਜਲੰਧਰ:- ਪੰਜਾਬ ਪੁਲਸ ਦੀ ਇਹ ਬਹੁਤ ਹੀ ਤੇਜ਼ ਕਾਰਵਾਈ ਹੈ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਦੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਸ਼ਹੀਦ ਦੇ ਕਾਤਲ ਦਾ ਇਨਕਾਊਂਟਰ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਜਦੋਂ ਪੁਲਸ ਟੀਮ ਮੌਕੇ ‘ਤੇ ਪੁੱਜੀ ਤਾਂ ਸੁੱਖਵਿੰਦਰ ਰਾਣਾ ਵੱਲੋਂ ਪੁਲਸ ਪਾਰਟੀ ‘ਤੇ ਤਾਬੜਤੋੜ ਗੋਲ਼ੀਬਾਰੀ ਕੀਤੀ ਗਈ, ਜਿਸ ਦੌਰਾਨ ਪੁਲਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੀ ਛਾਤੀ ‘ਚ 3 ਗੋਲ਼ੀਆਂ ਲੱਗੀਆਂ ਸਨ, ਜਿਸ ਕਾਰਨ ਉਹ ਸ਼ਹੀਦ ਹੋ ਗਿਆ। ਉਸ ਦਾ ਅੱਜ ਉਸ ਦੇ ਜੱਦੀ ਪਿੰਡ ਜੰਡੋਰ (ਹੁਸ਼ਿਆਰਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਸ ਦੀ ਚਿਖਾ ਨੂੰ ਪੁਲਸ ਦੀ ਟੁਕੜੀ ਵੱਲੋਂ ਸ਼ਹੀਦ ਦੀ ਸਲਾਮੀ ਦਿੱਤੀ ਗਈ ਤੇ ਉਸ ਦੇ ਪਿਤਾ ਹਰਮਿੰਦਰ ਸਿੰਘ ਨੇ ਉਸ ਦੀ ਚਿਖਾ ਨੂੰ ਅਗਨਭੇਟ ਕੀਤਾ।
ਸੁਖਵਿੰਦਰ ਸਿੰਘ ਰਾਣਾ ਦੇ ਆਪਣੀ ਗੈਂਗ ਸਣੇ ਲੁਕੇ ਹੋਏ ਹੋਣ ਦੀ ਜਾਣਕਾਰੀ ਪੁਲਸ ਨੂੰ ਮਿਲੀ ਸੀ, ਜਿਸ ਨੂੰ ਫੜਨ ਲਈ ਪੁਲਸ ਵੱਲੋਂ ਇਕ ਸਪੈਸ਼ਲ ਟੀਮ ਬਣਾ ਕੇ ਕਾਰਵਾਈ ਕੀਤੀ ਗਈ ਸੀ। ਇਸ ਟੀਮ ‘ਚ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਦਾ ਵੀ ਨਾਂ ਸ਼ਾਮਲ ਸੀ।

















































