ਦਸੂਹਾ : -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਪਿਤਾ ਹਰਮਿੰਦਰ ਸਿੰਘ, ਭਰਾ ਸੁਖਬੀਰ ਸਿੰਘ, ਮਾਤਾ ਸੁਰਿੰਦਰ ਕੌਰ, ਪਤਨੀ ਗਗਨਦੀਪ ਕੌਰ ਅਤੇ ਹੋਰ ਪਿੰਡ ਵਾਸੀਆਂ ਨਾਲ ਸ਼ਹੀਦ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਵਿਧਾਇਕ ਰਾਜਕੁਮਾਰ ਚੱਬੇਵਾਲ, ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਅਤੇ ਆਦਿ ਹੋਰ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਅੰਮ੍ਰਿਤਪਾਲ ਸਿਰਫ ਪਿੰਡ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਪੁੱਤ ਹੈ। ਅੰਮ੍ਰਿਤਪਾਲ ਪਿੰਡ ਦਾ ਹੀਰਾ ਸੀ, ਜਿਸ ਕਾਰਣ ਹਰ ਕੋਈ ਦੁਖੀ ਹੈ, ਅੱਜ ਸਾਡਾ ਹੀਰਾ ਗਵਾਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ,ਕਿ ਅਸੀਂ ਪਰਿਵਾਰ ਦੇ ਨਾਲ ਖੜ੍ਹੇ ਹਾਂ। ਅੰਮ੍ਰਿਤਪਾਲ ਨੂੰ ਸ਼ਹੀਦ ਕਰਨ ਵਾਲੇ ਗੈਂਗਸਟਰ ਨੂੰ ਵੀ ਮਾਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਗੈਂਗਸਟਰ ਦੀ ਕੋਈ ਲਾਸ਼ ਲੈਣ ਵੀ ਨਹੀਂ ਆ ਰਿਹਾ ਹੈ।

















































