ਜਾਣੋ ਕੀ ਹੈ ਕਾਰਨ, ਲੋਕ ਸਭਾ ਚੋਣਾਂ ਦੀ ਤਾਰੀਖ ਬਦਲਣ ਦੀ ਮੰਗ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ ਪੂਰੇ ਦੇਸ਼ ‘ਚ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਅਤੇ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਪੰਜਾਬ ‘ਚ ਆਖ਼ਰੀ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਸ ਦਰਮਿਆਨ ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਕੀਤੀ ਗਈ ਹੈ। ਦਰਅਸਲ ਇਹ ਮੰਗ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।

ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ‘ਚ ਚੋਣਾਂ ਦੀ ਤਾਰੀਖ਼ ਬਦਲੀ ਜਾਵੇ, ਕਿਉਂਕਿ ਉਨ੍ਹਾਂ ਦਿਨਾਂ ‘ਚ ਪੰਜਾਬ ‘ਚ ਝੋਨੇ ਦੀ ਲੁਆਈ ਦਾ ਸੀਜ਼ਨ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਾਰੀਖ਼ਾਂ ‘ਚ ਝੋਨੇ ਦੀ ਲੁਆਈ ‘ਚ ਰੁੱਝੇ ਹੋਣ ਕਾਰਨ ਕਿਸਾਨਾਂ ਦੀਆਂ ਵੋਟਾਂ ਘੱਟ ਪੈਣਗੀਆਂ।

ਪੰਜਾਬ ‘ਚ ਸੱਤਵੇਂ ਅਤੇ ਆਖ਼ਰੀ ਗੇੜ ‘ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣ ਨਤੀਜਿਆਂ ਦਾ ਐਲਾਨ 4 ਜੂਨ ਨੂੰ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top