ਜਲੰਧਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ.ਡੀ. ਦੀ ਟੀਮ ਪਹੁੰਚਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਹੈ। ਕਿ ਉਨ੍ਹਾਂ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਟਵੀਟ ਕਰ ਕੇ ਕੇਜਰੀਵਾਲ ਦਾ ਸਮਰਥਨ ਕੀਤਾ ਹੈ।
ਉਨ੍ਹਾਂ ਆਪਣੇ ਟਵੀਟ ‘ਚ ਲਿਖਿਆ, ”ਭਾਜਪਾ ਦੀ ਰਾਜਨੀਤਿਕ ਟੀਮ (ਈ.ਡੀ.) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ ‘ਆਪ’ ਹੀ ਭਾਜਪਾ ਨੂੰ ਰੋਕ ਸਕਦੀ ਹੈ, ਸੋਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।”

















































