ਨੈਸ਼ਨਲ ਡੈਸਕ– ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼਼ਤਾਰ ਕਰ ਲਿਆ ਗਿਆ ਹੈ। ਅੱਜ ਸ਼ਾਮ ਤੋਂ ਹੀ ਈਡੀ ਵੱਲੋਂ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਸੀ, ਜਿਸ ਤੋਂ ਕਰੀਬ 2 ਘੰਟੇ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਈ. ਡੀ. ਕੋਰਟ ’ਚ ਕੇਜਰੀਵਾਲ ਦੀ ਰਿਮਾਂਡ ਦੀ ਮੰਗ ਕਰੇਗੀ।
ਦਿੱਲੀ ਸੀ. ਐੱਮ. ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈ. ਡੀ. ਦੀ ਟੀਮ ਸੀ. ਐੱਮ. ਨਿਵਾਸ ਤੋਂ ਨਿਕਲ ਗਈ ਹੈ। ਇਥੋਂ ਕੇਜਰੀਵਾਲ ਨੂੰ ਈ. ਡੀ. ਦਫ਼ਤਰ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕੱਲ ਸਵੇਰੇ ਕੋਰਟ ’ਚ ਪੇਸ਼ ਕੀਤਾ ਜਾਵੇਗਾ।
ਦਿੱਲੀ ਸੀ. ਐੱਮ. ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈ. ਡੀ. ਦੀ ਟੀਮ ਸੀ. ਐੱਮ. ਨਿਵਾਸ ਤੋਂ ਨਿਕਲ ਗਈ ਹੈ। ਇਥੋਂ ਕੇਜਰੀਵਾਲ ਨੂੰ ਈ. ਡੀ. ਦਫ਼ਤਰ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕੱਲ ਸਵੇਰੇ ਕੋਰਟ ’ਚ ਪੇਸ਼ ਕੀਤਾ ਜਾਵੇਗਾ।