CM ਕੇਜਰੀਵਾਲ ਦੀ ਗਿਰਫਤਾਰੀ, ਹਾਈ ਕੋਰਟ ਵੱਲੋਂ ਝਟਕਾ, ਰਾਤ ਨੂੰ ਈਡੀ ਨੇ ਚੁੱਕਿਆ

ਨਵੀਂ ਦਿੱਲੀ – ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਅੱਜ ਹੀ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਸਬੰਧੀ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵੀਰਵਾਰ ਸ਼ਾਮ 7 ਵਜੇ ਈਡੀ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ। ਟੀਮ ਕੋਲ ਸਰਚ ਵਾਰੰਟ ਸੀ। ਜਾਂਚ ਏਜੰਸੀ ਨੇ ਸੀਐਮ ਹਾਊਸ ਦੀ ਤਲਾਸ਼ੀ ਲਈ। ਫਿਰ ਕੇਜਰੀਵਾਲ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਈਡੀ ਨੇ ਰਾਤ 9 ਵਜੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ।

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਕਰੇਗਾ ਸੁਣਵਾਈਮੁੱਖ ਮੰਤਰੀ ਦੇ ਅਹੁਦੇ ‘ਤੇ ਰਹਿੰਦਿਆਂ ਗ੍ਰਿਫਤਾਰੀ ਦਾ ਇਹ ਪਹਿਲਾ ਮਾਮਲਾ ਹੈ।

ਸੀਐਮ ਕੇਜਰੀਵਾਲ ਨੂੰ ਈਡੀ ਹੈੱਡਕੁਆਰਟਰ ਲਿਜਾਇਆ ਗਿਆ। ਜਿੱਥੇ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ ਦੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਮੈਡੀਕਲ ਟੈਸਟ ਕਰੇਗੀ। ਮੈਡੀਕਲ ਟੈਸਟ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦੇ ਲਾਕਅੱਪ ‘ਚ ਰੱਖਿਆ ਜਾਵੇਗਾ। ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਈਡੀ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
PMLA ਅਦਾਲਤ ‘ਚ ਹੋਣਗੇ ਪੇਸ਼
ਸੀਐਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ (22 ਮਾਰਚ) ਨੂੰ ਮਨੀ ਲਾਂਡਰਿੰਗ ਦੀ ਰੋਕਥਾਮ ਐਕਟ, 2002 (ਪੀਐਮਐਲਏ) ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗਾ ਤਾਂ ਜੋ ਅੱਗੇ ਦੀ ਜਾਂਚ ਕੀਤੀ ਜਾ ਸਕੇ।

ਕੇਜਰੀਵਾਲ ‘ਤੇ ਕੀ ਹੈ ਇਲਜ਼ਾਮ?
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਕੇਸੀਆਰ ਦੀ ਧੀ ਕੇ. ਕਵਿਤਾ ਨੂੰ ਹਿਰਾਸਤ ‘ਚ ਲੈ ਕੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਦੀ ਟੀਮ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ‘ਚ ਏਜੰਸੀ ਨੇ ਉਸ ਨੂੰ ਸ਼ਰਾਬ ਨੀਤੀ ਘੁਟਾਲਾ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਕਵਿਤਾ ਦੇ ਨਾਲ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਲਿਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਲ ਕੇ. ਕਵਿਤਾ ਨੇ ਸ਼ਰਾਬ ਨੀਤੀ ਵਿੱਚ ਬਦਲਾਅ ਕੀਤਾ ਸੀ।

ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪਹਿਲਾ ਸੰਮਨ 2 ਨਵੰਬਰ 2023, ਦੂਜਾ ਸੰਮਨ 21 ਦਸੰਬਰ 2023, ਤੀਜਾ 3 ਜਨਵਰੀ 2024, ਚੌਥਾ 17 ਜਨਵਰੀ, ਪੰਜਵਾਂ 2 ਫਰਵਰੀ, ਛੇਵਾਂ 22 ਫਰਵਰੀ, ਸੱਤਵਾਂ 26 ਫਰਵਰੀ, ਅੱਠਵਾਂ ਸੰਮਨ 27 ਫਰਵਰੀ ਅਤੇ ਨੌਵਾਂ ਸੰਮਨ 17 ਮਾਰਚ ਨੂੰ ਭੇਜਿਆ ਸੀ। ਈਡੀ ਵੱਲੋਂ ਇੰਨੇ ਸੰਮਨ ਭੇਜਣ ਦੇ ਬਾਵਜੂਦ ਕੇਜਰੀਵਾਲ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ 21 ਮਾਰਚ ਨੂੰ ਉਨ੍ਹਾਂ ਗ੍ਰਿਫਤਾਰ ਕਰ ਲਿਆ ਗਿਆ।

ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਹ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਹੈ। ਦਿੱਲੀ ਦੇ ਲੋਕ ਇਹ ਲੜਾਈ ਲੜਨਗੇ। ਹੁਣ ਅਸੀਂ ਪਾਰਟੀ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਤੋਂ ਬਾਅਦ ਅਸੀਂ ਅਗਲੀ ਰਣਨੀਤੀ ਤੈਅ ਕਰਾਂਗੇ। ਅਸੀਂ 22 ਮਾਰਚ ਨੂੰ ਦੇਸ਼ ਭਰ ਵਿੱਚ ਭਾਜਪਾ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਾਂਗੇ।

। ਕੇਜਰੀਵਾਲ ਦੀ ਅਰਜ਼ੀ ‘ਤੇ ਅੱਜ ਸਵੇਰੇ ਸੁਣਵਾਈ ਹੋਵੇਗੀ।

Leave a Comment

Your email address will not be published. Required fields are marked *

Scroll to Top