ਨੈਸ਼ਨਲ ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਕੀਤੀ ਗਈ, ਗ੍ਰਿਫ਼ਤਾਰੀ ਤੋਂ ਬਾਅਦ ਹਰ ਕਿਸੇ ਦੇ ਮਨ ‘ਚ ਇਹੀ ਸਵਾਲ ਹੈ, ਕਿ ਆਖ਼ਿਰ ਕੇਜਰੀਵਾਲ ਤੋਂ ਬਾਅਦ ਦਿੱਲੀ ਦੀ ਕਮਾਨ ਕੌਣ ਸੰਭਾਲੇਗਾ?
ਕੇਜਰੀਵਾਲ ਜੇਲ੍ਹ ਤੋਂ ਹੀ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਣਗੇ। ਇਸ ਬਾਰੇ ‘ਆਪ’ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਜੇਲ੍ਹ ਤੋਂ ਹੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਗਿਆ ਸੀ, ਪਰ ਉਨ੍ਹਾਂ ਨੂੰ ਦੁੱਖ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਸਕੀ।
ਕੇਜਰੀਵਾਲ ਜੇਲ੍ਹ ਤੋਂ ਹੀ ਆਪਣਾ ਕੰਮ ਕਰਨਗੇ ,ਅਤੇ ਉਹ ਅਸਤੀਫ਼ਾ ਨਹੀਂ ਦੇਣਗੇ। ਪਰ ਜੇਕਰ ਉਨ੍ਹਾਂ ਨੂੰ ਲੰਮੇ ਸਮੇਂ ਲਈ ਜੇਲ੍ਹ ‘ਚ ਰਹਿਣਾ ਪੈਂਦਾ ਹੈ ਜਾਂ ਫਿਰ ਅਦਾਲਤ ‘ਚ ਫੈਸਲਾ ਉਨ੍ਹਾਂ ਦੇ ਪੱਖ ‘ਚ ਨਹੀਂ ਜਾਂਦਾ ਤਾਂ ਹੋ ਸਕਦਾ ਹੈ, ਕਿ ਮੁੱਖ ਮੰਤਰੀ ਦਾ ਅਹੁਦਾ ਸੀਨੀਅਰ ਮੰਤਰੀ ਆਤਿਸ਼ੀ ਸੰਭਾਲਣ।

















































