ਜਲੰਧਰ ਪੱਛਮੀ ‘ਚ ਭਾਜਪਾ ਨੂੰ ਝਟਕਾ, ਮੰਡਲ ਪ੍ਰਧਾਨ ਗੌਰਵ ਜੋਸ਼ੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ

ਜਲੰਧਰ – ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਜਲੰਧਰ ਪੱਛਮੀ ‘ਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਭਾਜਪਾ ਨੂੰ ਜਲੰਧਰ ਪੱਛਮੀ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਮੰਡਲ ਨੰਬਰ 11 ਦੇ ਪ੍ਰਧਾਨ ਗੌਰਵ ਜੋਸ਼ੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਮੇਂ ਆਮ ਆਦਮੀ ਪਾਰਟੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਭਾਜਪਾ ਹੌਲੀ-ਹੌਲੀ ਕਮਜ਼ੋਰ ਹੁੰਦੀ ਜਾ ਰਹੀ ਹੈ। ਗੌਰਵ ਜੋਸ਼ੀ ਨੇ ਕਿਹਾ ਕਿ ਹੁਣ ਉਹ ਆਪਣੇ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ ਅਤੇ ਜਲੰਧਰ ਵੈਸਟ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਕੰਮ ਕਰਨਗੇ। ਗੌਰਵ ਜੋਸ਼ੀ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਭਾਜਪਾ ਵਿਚ ਸਰਗਰਮ ਸਨ ਪਰ ਹੁਣ ਭਾਜਪਾ ਵਿਚ ਵਰਕਰਾਂ ਦੀ ਅਣਦੇਖੀ ਕਾਰਨ ਉਸ ਨੇ ਭਾਜਪਾ ਛੱਡ ਦਿੱਤੀ ਹੈ। ਇਸ ਮੌਕੇ ਚੰਦਨ ਭਗਤ, ਪੂਰਨ ਭਾਰਤੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top