Click on the Edit Content button to edit/add the content.

ਐਲ.ਈ.ਡੀ. ਵੈਨਾਂ ਰਾਹੀਂ ਜ਼ਿਲ੍ਹੇ ਦੇ ਪਿੰਡਾਂ ’ਚ ਦਿਖਾਈ ਜਾ ਰਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ

ਜਲੰਧਰ, 21 ਜੁਲਾਈ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸੋਮਵਾਰ ਨੂੰ ਪਿੰਡ ਧੀਰੋਵਾਲ, ਖੁਰਦਪੁਰ, ਸ਼ਿਵਦਾਸਪੁਰ, ਘੋੜੇਵਾਹੀ, ਕੋਟਲਾ ਜੰਗਾ, ਨੰਗਲ ਜੀਵਨ ਅਤੇ ਸਿਆਣੀਵਾਲੀ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਕਰੀਬ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦੇ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ।

ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਦੇਖਿਆ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਉਨ੍ਹਾਂ ਦੇ ਉੱਚ ਆਦਰਸ਼ਾਂ, ਸਮਾਜਿਕ ਨਿਆਂ, ਮਨੁੱਖਤਾ ਦੀ ਸੇਵਾ, ਸੱਚ, ਕਿਰਤ ਅਤੇ ਸਮਾਨਤਾ ਦੇ ਸੁਨੇਹੇ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।

ਪੰਜਾਬ ਸਰਕਾਰ ਦੀ ਪਹਿਲ ਤਹਿਤ ਜ਼ਿਲ੍ਹੇ ਵਿੱਚ 3 ਡਾਕੂਮੈਂਟਰੀ ਵੈਨਾਂ ਰਾਹੀਂ ਰੋਜ਼ਾਨਾਂ 6 ਪਿੰਡਾਂ ਵਿੱਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।

ਪਿੰਡ ਵਾਸੀਆਂ ਨੇ ਡਾਕੂਮੈਂਟਰੀ ਨੂੰ ਪ੍ਰੇਰਨਾਦਾਇਕ ਅਤੇ ਸਮਾਜ ਲਈ ਮਾਰਗਦਰਸ਼ਕ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਏਕਤਾ, ਭਾਈਚਾਰੇ, ਸਮਾਨਤਾ ਅਤੇ ਮਨੁੱਖਤਾ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਰਾਹੀਂ ਨੌਜਵਾਨਾਂ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਵੱਲੋਂ ਦਿੱਤੇ ਸੰਦੇਸ਼ਾਂ ਨੂੰ ਜਾਨਣ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।

Table of Contents

Scroll to Top