ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ’ਚ ਕੱਢਿਆ ਫਲੈਗ ਮਾਰਚ, ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਅਗਵਾਈ

ਜਲੰਧਰ, 8 ਜੁਲਾਈ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 10 ਜੁਲਾਈ, 2024 ਨੂੰ ਹੋਣ ਜਾ ਰਹੀ ਉਪ ਚੋਣ ਦੀ ਤਿਆਰੀ ਵਜੋਂ ਅੱਜ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹਥਿਆਰਬੰਦ ਬਲਾਂ ਵੱਲੋਂ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਕੀਤੀ। ਮਾਰਚ ਦਾ ਉਦੇਸ਼ ਵੋਟਰਾਂ ਵਿੱਚ ਭਰੋਸੇ ਨੂੰ ਵਧਾਉਣਾ ਅਤੇ ਸੁਰੱਖਿਅਤ ਚੋਣ ਮਾਹੌਲ ਨੂੰ ਯਕੀਨੀ ਬਣਾਉਣਾ ਸੀ।
ਮਾਡਲ ਹਾਊਸ ਇਲਾਕੇ ਤੋਂ ਸ਼ੁਰੂ ਹੋ ਕੇ ਡਾ. ਅਗਰਵਾਲ ਨੇ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਨਾਲ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਅੰਦਰੂਨੀ ਹਿੱਸਿਆਂ ਸਮੇਤ ਹਲਕੇ ਦੇ ਕਈ ਭਾਗਾਂ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅਮਨ-ਕਾਨੂੰਨ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾਵੇਗਾ ਅਤੇ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਡਾ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਫੋਰਸ ਦੀ ਲੋੜੀਂਦੀ ਤਾਇਨਾਤੀ ਯਕੀਨੀ ਬਣਾਈ ਗਈ ਹੈ ਅਤੇ ਕਿਸੇ ਨੂੰ ਵੀ ਚੋਣ ਸਮੇਂ ਦੌਰਾਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top