ਆਦਮਪੁਰ (ਪਰਮਜੀਤ ਸਾਬੀ) – ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਪੂਰ ਪਿੰਡ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਪੂਰਵਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਨਗਰ ਕੀਰਤਨ ਸਵੇਰੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਅਰੰਭ ਕੀਤਾ ਗਿਆ ਅਤੇ ਵੱਖ ਵੱਖ ਪੜਾਵਾਂ ਤੋਂ ਹੋ ਕੇ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਦੁਪਿਹਰ ਦੇ ਪੜਾਵ ੳੁਪਰੰਤ ਹਰ ਸਾਲ ਦੀ ਤਰ੍ਹਾਂ ਪੀਰ ਕੁੱਤਬ ਸ਼ਾਹ ਵਲੀ ਕਾਦਰੀ ਜੀ ਦਰਗਾਹ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਕਾਕਾ ਵਲੋਂ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਵੱਖ ਵੱਖ ਪੜਾਵਾਂ ਤੇ ਵੱਖ ਵੱਖ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

















































