ਥਾਣਾ ਮਾਹਿਲਪੁਰ ਚ ਇੱਕ ਸ਼ਖਸ ਨੂੰ ਕਾਬੂ ਕਰਕੇ ਉਸ ਪਾਸੋ 39 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ

ਹੋਸ਼ਿਆਰਪੁਰ – ਮਾਨਯੋਗ ਸ਼੍ਰੀ ਸੰਦੀਪ ਕੁਮਾਰ ਮਲਿਕ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ: SP (INV) ਸਾਹਿਬ ਹੁਸ਼ਿਆਰਪੁਰ ਅਤੇ SP (PBI) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਅਤੇ ਨਜਾਇਜ ਸ਼ਰਾਬ ਵੇਚਣ ਵਾਲੇ ਵਿਅਕਤੀਆ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸ਼੍ਰੀ ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ ਦੀ ਯੋਗ ਨਿਗਰਾਨੀ ਹੇਠ SI/SHO ਪਰਵਿੰਦਰਜੀਤ ਪਾਲ ਸਿੰਘ ਥਾਣਾ ਮਾਹਿਲਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਿਤੀ 27-04-2025 2 ASI ਸੁਖਵਿੰਦਰ ਸਿੰਘ ਨੰਬਰ 850/ਹੋਸ਼ੀ. I/C PP ਕੋਟ ਫਤੁਹੀ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੇ ਬਾਹੱਦ ਰਕਬਾ ਮੇਨ ਸੜਕ ਢਾਡਾ ਕਲਾ ਤੋ ਸੈਲਾ ਖੁਰਦ ਰੋਡ ਟੀ.ਪੁਆਇਟ ਮਜਾਰਾ ਡੀਗੀਰੀਆ ਤੋ ਦੋਸ਼ੀ ਗੁਰਿੰਦਰ ਸਿੰਘ ਉਰਫ ਹਿੰਦੀ ਮਾਸਟਰ ਪੁੱਤਰ ਧਰਮਵੀਰ ਸਿੰਘ ਵਾਸੀ ਢਾਡਾ ਕਲਾ ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ 39 ਗ੍ਰਾਮ ਨਸ਼ੀਲਾ ਪਦਾਰਥ ਦੀ ਬ੍ਰਾਮਦਗੀ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 57 ਮਿਤੀ 27-04-2025 ਅ/ਧ 22-61-85 NDPS Act ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਦੋਸ਼ੀ ਉਕਤ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top