ਹੋਸ਼ਿਆਰਪੁਰ – ਮਾਨਯੋਗ ਐਸ.ਐਸ.ਪੀ ਸਾਹਿਬ ਸ੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ, ਖੋਹਾਂ, ਠੱਗਿਆ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਐਸ.ਪੀ (ਡੀ) ਜੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਦਿਲਦਾਰ ਸਿੰਘ 1068/ਹੁਸ਼ਿ: ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਬਾਲਮੀਕ ਮਹੱਲਾ ਤੋਂ ਤਹਿਸੀਲ ਕੰਪਲੈਕਸ ਗੜਦੀਵਾਲਾ ਨੂੰ ਜਾ ਰਹੀ ਸੀ ਜਦੋ ਪੁਲਿਸ ਪਾਰਟੀ ਗੰਦੇ ਨਾਲੇ ਨਜਦੀਕ ਪੁੱਜੀ ਤਾਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਏ.ਐਸ.ਆਈ ਦਿਲਦਾਰ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਲਵਦੀਪ ਸਿੰਘ ਪੁੱਤਰ ਅਮਰਜੀਤ ਲਾਲ ਵਾਸੀ ਬਾਲਮੀਕ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋ 14.80 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਪਰ ਤੇ ਮੁਕੱਦਮਾ ਨੰਬਰ 65 ਮਿਤੀ 19.08.2024 ਅ: 22-61-85 NDPS ACT ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

















































