ਹੋਸ਼ਿਆਰਪੁਰ -ਮਾਨਯੋਗ ਸ੍ਰੀ ਸੁਰਿੰਦਰਾ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਸ੍ਰੀ ਵਿਪਨ ਕੁਮਾਰ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ SI ਜੋਗਿੰਦਰ ਸਿੰਘ, ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ CASO ਉਪਰੇਸ਼ਨ ਦੋਰਾਨੇ ਚੈਕਿੰਗ ਸ਼ਕੀ ਪੁਰਸ਼ਾਂ ਮਿਤੀ 16-08-2024 ਨੂੰ ਐਸ.ਆਈ ਜਗਜੀਤ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਨਵੀ ਕੋਰਟ ਕੰਪਲੈਕਸ ਰੋਡ ਮੁਕੇਰੀਆ ਤੋਂ ਲੇਖ ਰਾਜ ਪੁੱਤਰ ਮੋਹਨ ਸਿੰਘ ਵਾਸੀ ਨੰਦਾ ਥਾਣਾ ਸਦਰ ਹੁਸ਼ਿਆਰਪੁਰ ਹਾਲ ਵਾਸੀ ਬਾਗੋਵਾਲ ਕਲੋਨੀ ਮੁਕੇਰੀਆ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇੰਨ ਬ੍ਰਾਮਦ ਕਰਕੇ NDPS ACT ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ । ਜੋ ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ BACKWORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।

















































