ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਦੇ ਫ਼ਰਕ ਨਾਲ ਜੇਤੂ

ਜਲੰਧਰ, 13 ਜੁਲਾਈ: ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ 10 ਜੁਲਾਈ ਨੂੰ ਪਈਆਂ ਵੋਟਾਂ ਦੀ ਅੱਜ ਇਥੇ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਹੋਈ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ 37325 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 55246 ਵੋਟਾਂ ਪ੍ਰਾਪਤ ਹੋਈਆਂ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921, ਇੰਡੀਅਨ ਨੈਸ਼ਨਲ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ 1242, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਬਿੰਦਰ ਕੁਮਾਰ ਲਾਖਾ ਨੂੰ 734, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ 662 ਵੋਟਾਂ ਮਿਲੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਆਜ਼ਾਦ ਉਮੀਦਵਾਰਾਂ ਵਿੱਚ ਅਜੇ ਕੁਮਾਰ ਭਗਤ ਨੂੰ 346, ਅਜੇ ਪਾਲ ਵਾਲਮੀਕਿ ਨੂੰ 62, ਆਰਤੀ ਨੂੰ 43, ਇੰਦਰਜੀਤ ਸਿੰਘ ਨੂੰ 139, ਦੀਪਕ ਭਗਤ ਨੂੰ 94, ਨੀਟੂ ਸ਼ਟਰਾਂ ਵਾਲਾ ਨੂੰ 236, ਰਾਜ ਕੁਮਾਰ ਸਾਕੀ ਨੂੰ 113, ਵਰੁਨ ਕਲੇਰ ਵਰੀ ਨੂੰ 192 ਅਤੇ ਵਿਸ਼ਾਲ ਨੂੰ 135 ਵੋਟਾਂ ਹਾਸਲ ਹੋਈਆਂ। ਜਦਕਿ ਨੋਟਾਂ ਨੂੰ 687 ਵੋਟਾਂ ਮਿਲੀਆਂ।
ਡਿਪਟੀ ਕਮਿਸ਼ਨਰ ਨੇ ਨਿਰਵਿਘਨ ਅਤੇ ਸੁਚਾਰੂ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਗਿਣਤੀ ਅਮਲੇ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ।
ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਅਲਕਾ ਕਾਲੀਆ ਵੱਲੋਂ ਗਿਣਤੀ ਮੁਕੰਮਲ ਹੋਣ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਜੇਤੂ ਸਰਟੀਫਿਕੇਟ ਦਿੱਤਾ ਗਿਆ।

Leave a Comment

Your email address will not be published. Required fields are marked *

Scroll to Top