Click on the Edit Content button to edit/add the content.

ਚੀਫ ਜਸਟਿਸ ਦੀ ਨਿਯੁਕਤੀ ਦਾ ਆਪ ਸਰਕਾਰ ਵੱਲੋਂ ਵਿਰੋਧ ਨਿੰਦਣਯੋਗ: ਵੜਿੰਗ

ਚੰਡੀਗੜ੍ਹ, 7 ਸਤੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਵਿਰੋਧ ਕਰਨ ਤੇ ਨਿੰਦਾ ਕੀਤੀ ਹੈ।

ਵੜਿੰਗ ਨੇ ਆਪ ਦੇ ਵਿਰੋਧ ਤੇ ਪ੍ਰਤਿਕਿਰਿਆ ਜਾਹਿਰ ਕਰਦਿਆਂ, ਕਿਹਾ ਕਿ ਇਹ ਪਹਿਲਾਂ ਕਦੇ ਵੀ ਦੇਖਣ ਨੂੰ ਨਹੀਂ ਮਿਲਿਆ ਹੈ ਕਿ ਸੂਬਾ ਸਰਕਾਰ ਵੱਲੋਂ ਪ੍ਰਦੇਸ਼ ਦੇ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਉੱਪਰ ਇਤਰਾਜ਼ ਜਾਹਿਰ ਕਰਦਿਆਂ, ਵਿਰੋਧ ਕੀਤਾ ਗਿਆ ਹੋਵੇ।

ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਜਿਹਾ ਕਰਨ ਦਾ ਇੱਕ ਹੋਰ ਸ਼ੱਕੀ ਮਾਣ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਆਪ ਸਰਕਾਰ ਇਸ ਸਟੈਂਡ ਨਾਲ ਕੀ ਸੁਨੇਹਾ ਦੇਣਾ ਚਾਹੁੰਦੀ ਹੈ?  ਇਹ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਚੁਣੌਤੀ ਦੇਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦੇ ਬਰਾਬਰ ਹੈ, ਜੋ ਕਿ ਆਜ਼ਾਦੀ ਅਤੇ ਲੋਕਤੰਤਰ ਲਈ ਖ਼ਤਰਨਾਕ ਹੈ, ਕਿਉਂਕਿ ਇੱਕ ਸੁਤੰਤਰ ਨਿਆਂਪਾਲਿਕਾ ਹੀ ‘ਆਪ’ ਵਰਗੀਆਂ ਤਾਕਤਾਂ ਦੇ ਵਿਰੁੱਧ ਆਜ਼ਾਦੀ ਅਤੇ ਲੋਕਤੰਤਰ ਦੀ ਅਸਲ ਰੱਖਿਅਕ ਹੈ, ਜਿਨ੍ਹਾਂ ਨੇ ਸੱਤਾ ਦੀ ਦੁਰਵਰਤੋਂ ਵਿੱਚ ਰਿਕਾਰਡ ਕਾਇਮ ਕੀਤਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ‘ਆਪ’ ਸਰਕਾਰ ਨਿਆਂਇਕ ਪ੍ਰਣਾਲੀ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰਕੇ ਆਪਣੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ, ਜਿਹੜੀ ਸਾਡੇ ਲੋਕਤੰਤਰ ਦਾ ਇੱਕ ਸੁਤੰਤਰ ਥੰਮ ਹੈ।

ਇਹਨਾਂ ਹਾਲਾਤਾਂ ਵਿੱਚ ਉਹਨਾਂ ਨੇ ਸਵਾਲ ਕੀਤਾ ਕਿ ਕੀ ਆਪ ਆਪਣੀ ਪਸੰਦ ਦੀ ਨਿਆਂਪਾਲਿਕਾ ਚਾਹੁੰਦੀ ਹੈ? ਉਹਨਾਂ ਨੇ ਸਿਆਸੀ ਕਾਰਜਕਾਰਨੀ ਵੱਲੋਂ ਨਿਆਂਪਾਲਿਕਾ ਵਿਰੁੱਧ ਅਜਿਹੀਆਂ ਕਾਰਵਾਈਆਂ ਖਿਲਾਫ ਚੇਤਾਵਨੀ ਦਿੱਤੀ ਹੈ।

Table of Contents

Scroll to Top