‘ਆਪ’ ਵੱਲੋਂ ਉਪ-ਚੋਣ ਜਿੱਤਣਾ ਕੋਈ ਵੱਡੀ ਗੱਲ ਨਹੀਂ: ਵੜਿੰਗ

ਚੰਡੀਗੜ੍ਹ, 23 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਜਿਮਨੀ ਚੋਣ ਜਿੱਤਣ ਵਿੱਚ ਕੁਝ ਵੀ ਖਾਸ ਨਹੀਂ ਹੈ, ਕਿਉਂਕਿ ਇਸਨੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਾਰੀ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਹੈ।

ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਪਾਰਟੀ ਇਸ ਨਤੀਜੇ ਬਾਰੇ ਗੰਭੀਰ ਆਤਮ-ਨਿਰੀਖਣ ਕਰੇਗੀ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਜ਼ਮੀਨੀ ਪੱਧਰ ਤੱਕ ਮਜ਼ਬੂਤ ਹੈ ਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਨਤੀਜਾ ਕੋਈ ਸੰਕੇਤਕ ਨਹੀਂ ਹੈ ਅਤੇ ਨਾ ਹੀ ਕੋਈ ਵੱਡੀ ਗੱਲ ਹੈ।

ਉਨ੍ਹਾਂ ਜ਼ਿਕਰ ਕਿ ‘ਆਪ’ ਨੂੰ ਇੱਕ ਸਾਲ ਪਹਿਲਾਂ ਆਮ ਚੋਣਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦੋਂ ਇਸਨੇ ਪੰਜਾਬ ਦੀਆਂ 13 ਸੰਸਦੀ ਸੀਟਾਂ ਵਿੱਚੋਂ ਦਸ ਗੁਆ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤ ਲੋਕ ਸਭਾ ਸੀਟਾਂ ਜਿੱਤੀਆਂ ਸਨ ਅਤੇ ਦੋ ਸੀਟਾਂ ਉਹ ਬਹੁਤ ਥੋੜੇ ਹੀ ਅੰਤਰ ਨਾਲ ਹਾਰ ਗਈ ਸੀ।

ਇਸ ਤੋਂ ਪਹਿਲਾਂ, ਪਾਰਟੀ ਵਰਕਰਾਂ ਨੂੰ ਆਪਣੇ ਸੰਦੇਸ਼ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਲੁਧਿਆਣਾ ਪੱਛਮੀ ਦੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਾ ਹਨ ਅਤੇ ਉਨ੍ਹਾਂ ਦੀ ਸ਼ਲਾਘਾ ਕਰਦਾ ਹਨ, ਜਿਨ੍ਹਾਂ ਨੇ ਸਾਰੀਆਂ ਮੁਸ਼ਕਲਾਂ ਦੇ ਵਿਰੁੱਧ ਸਭ ਤੋਂ ਵਧੀਆ ਲੜਾਈ ਲੜੀ, ਜਦਕਿ ਪੂਰੀ ਸਰਕਾਰੀ ਮਸ਼ੀਨਰੀ ਸਾਡੇ ਖਿਲਾਫ਼ ਸੀ।

ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿੱਚ ਕੋਈ ਵੱਡੀ ਗੱਲ ਨਹੀਂ ਹਨ। ਆਖਰਕਾਰ, ਇਹ ਸਿਰਫ਼ ਇੱਕ ਜਿਮਨੀ ਚੋਣ ਹੈ। ਸਾਡੀ ਲੜਾਈ ਜਾਰੀ ਰਹੇਗੀ ਅਤੇ ਅਸੀਂ ਇਸਨੂੰ 2027 ਵਿੱਚ ਤਰਕਪੂਰਨ ਸਿੱਟੇ ‘ਤੇ ਲੈ ਕੇ ਜਾਵਾਂਗੇ।

Leave a Comment

Your email address will not be published. Required fields are marked *

Scroll to Top