ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ਼੍ਰੀ ਸੁਰੇਂਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ਼੍ਰੀ ਪਰਮਿੰਦਰ ਸਿੰਘ PPS DSP ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਮਨਜੀਤ ਸਿੰਘ ਥਾਣਾ ਮਾਹਿਲਪੁਰ ਵਲੋ ਮਿਤੀ 28-12-2023 ਨੂੰ ਜੋ ਦੋ ਗੁੱਟਾ ਵਿੱਚ ਆਪਸੀ ਰੰਜਿਸ਼ ਕਾਰਨ ਜੋ ਲੜਾਈ ਝਗੜਾ ਹੋਇਆ ਸੀ। ਜਿਸਤੇ ਮੁਕੱਦਮਾ ਨੰਬਰ 272 ਮਿਤੀ 29-12-2023 ਅ /ਧ 307,341,323,506,148,149, ਭ/ਦ 25,27-54- 59 ਅਸਲਾ ਐਕਟ ਥਾਣਾ ਮਾਹਿਲਪੁਰ ਦਰਜ ਰਜਿਸਟਰ ਕੀਤਾ ਗਿਆ ਅਤੇ ਮੁਕਦਮਾ ਵਿੱਚ ਸਾਰੇ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਸਨ ਲੇਕਿਨ ਇੱਕ ਦੋਸ਼ੀ ਕੁਲਦੀਪ ਸਿੰਘ ਉਰਫ ਕੈਰੀ ਪੁੱਤਰ ਕਮਲੇਸ਼ ਕੁਮਾਰ ਵਾਸੀ ਕਾਲਾ ਵਾਸੀ ਰਾਜਗੜ ਥਾਣਾ ਮਾਛੀਵਾੜਾ ਜਿਲਾ ਲੁਧਿਆਣਾ ਜੋ ਕਿ ਆਪਣੀ ਗ੍ਰਿਫਤਾਰੀ ਦੇ ਡਰ ਤੋਂ ਕਾਫੀ ਸਮੇ ਤੋ ਲੁਕ ਛਿਪ ਕੇ ਰਹਿ ਰਿਹਾ ਸੀ ਜਿਸ ਨੂੰ ਅੱਜ ASI ਮਨਜੀਤ ਸਿੰਘ ਵਲੋ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਦੋਸ਼ੀ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਉਸ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ।

















































