ਹੋਸ਼ਿਆਰਪੁਰ – ਮਾਨਯੋਗ ਸ਼੍ਰੀ ਸੁਰੇਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸ਼੍ਰੀ ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ,ਸ਼੍ਰੀ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸ਼੍ਰੀ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਐਚ.ਓ ਥਾਣਾ ਮਾਹਿਲਪੁਰ ਜੀ ਦੀ ਦੇਖ ਰੇਖ ਹੇਠ ਮਿਤੀ 20-7-2024 ਨੂੰ SI ਗੁਰਵਿੰਦਰਪਾਲ ਸਿੰਘ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਬਾਹੱਦ ਰਕਬਾ ਲੰਗੇਰੀ ਰੋਡ ਮਾਹਿਲਪੁਰ ਤੋ ਮਨਜੀਤ ਕੋਰ ਪਤਨੀ ਕੁਲਦੀਪ ਸਿੰਘ ਵਾਸੀ ਲੰਗੇਰੀ ਰੋਡ ਮਾਹਿਲਪੁਰ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ 11 ਪੱਤੇ ਨਸ਼ੀਲੀਆਂ ਗੋਲੀਆਂ ਹਰੇਕ ਪੱਤੇ ਵਿੱਚ 10/10 ਕੁੱਲ 110 ਨਸੀਲੀਆ ਗੋਲੀਆਂ ਮਾਰਕਾ Etizolam Tablets 0.5 mg ਬ੍ਰਾਮਦ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 143 ਮਿਤੀ 20-7-2024 भ/प 22-61-85 NDPS ACT ਖਾਣਾ ਮਹਿਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜਿਸਤੋ ਪੁੱਛਗਿੱਛ ਜਾਰੀ ਹੈ।

















































