ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।

ਆਦਮਪੁਰ 16 ਜੁਲਾਈ (ਪਰਮਜੀਤ ਸਾਬੀ) – ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਮੂਹ ਨਗਰ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੀਰਤਨ ਦੀਵਾਨ ਸਜਾਏ ਗਏ। ਇਸ ਮੌਕੇ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ, ਕੀਰਤਨੀ ਜੱਥਾ ਭਾਈ ਨਵਜੋਤ ਸਿੰਘ ਖਾਲਸਾ ਜੀ ਹੁਸ਼ਿਆਰਪੁਰ ਵਾਲੇ, ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਜੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲੇ, ਢਾਡੀ ਜੱਥਾ ਭਾਈ ਸਵਿੰਦਰ ਸਿੰਘ ਜੀ ਘਨੂੰਪੁਰ ਕਾਲੇ ਵਾਲੇ, ਹਜੂਰੀ ਕਥਾ ਵਾਚਕ ਭਾਈ ਕਿਰਪਾਲ ਸਿੰਘ ਜੀ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲਣ ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵਲੋਂ ਨਿਭਾਈ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਜੱਥੇਦਾਰ ਪ੍ਰਧਾਨ ਮਨੋਹਰ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ।

Leave a Comment

Your email address will not be published. Required fields are marked *

Scroll to Top