ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਨੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ, ਜਿਨ੍ਹਾਂ ਨੂੰ ਝਾਕੀਆਂ ਦੀ ਤਿਆਰੀ ਸਬੰਧੀ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਰਬ ਉਤਮ ਝਾਕੀ ਚੁਣੀ ਜਾਵੇਗੀ, ਜਿਸ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਝਾਕੀਆਂ ਨੂੰ ਅੱਵਲ ਦਰਜੇ ਦੀਆਂ ਬਣਾਉਣ ਲਈ ਹੱਲਾ ਸ਼ੇਰੀ ਦਿੱਤੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਸੁਚੱਜੇ ਢੰਗ ਨਾਲ ਪੇਸ਼ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਮੀਟਿੰਗ ਵਿੱਚ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

















































