ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪਹਿਲੀ ਦਸੰਬਰ ਨੂੰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪਾਬੰਦੀ

ਜਲੰਧਰ, 29 ਨਵੰਬਰ – ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ. ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 01.12.2024 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿਥੇ ਵੀ ਇਹ ਪ੍ਰੀਖਿਆਵਾਂ ਹੋ ਰਹੀਆਂ ਹਨ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 01.12.2024 ਨੂੰ ਪ੍ਰੀਖਿਆ ਦੌਰਾਨ ਪੂਰਾ ਸਮਾਂ ਲਾਗੂ ਰਹੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top