ਜਲੰਧਰ, 12 ਮਈ : ਪੰਜਾਬ ਸਰਕਾਰ ਵੱਲੋਂ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਚ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜੋ ਕਿ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਸਾਬਕਾ ਸੈਨਿਕਾਂ/ਪੈਰਾ ਮਿਲਟਰੀ ਫੋਰਸ/ ਐਸ.ਸੀ. ਅਤੇ ਗਰੀਬ ਵਰਗ ਦੇ ਬੱਚਿਆਂ ਲਈ ਰੈਗੂਲਰ ਕੰਪਿਊਟਰ ਕੋਰਸ ਜਿਵੇਂ ਬੀ.ਐਸ.ਸੀ. (ਆਈ.ਟੀ.) ਤਿੰਨ ਸਾਲਾ ਡਿਗਰੀ ਕੋਰਸ, ਪੀ.ਜੀ.ਡੀ.ਸੀ.ਏ. (ਇਕ ਸਾਲਾ ਡਿਪਲੋਮਾ ਕੋਰਸ) ਤੇ ਐਮ.ਐਸ.ਸੀ. (ਆਈ.ਟੀ.) ਦੋ ਸਾਲਾ ਡਿਗਰੀ ਕੋਰਸ ਸੈਸ਼ਨ 2025-26 ਦੇ ਦਾਖ਼ਲੇ ਸ਼ੁਰੂ ਹੋ ਗਏ ਹਨ।
ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਵਿੰਦਰ ਸਿੰਘ ਵਿਰਕ (ਰਿਟਾ.) ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਸੀਟਾਂ ਸੀਮਤ ਹਨ। ਚਾਹਵਾਨ ਵਿਦਿਆਰਥੀ ਇਨ੍ਹਾਂ ਕੋਰਸਾਂ ਲਈ ਸੀਟਾਂ ਖ਼ਤਮ ਹੋਣ ਤੋਂ ਪਹਿਲਾਂ ਆਪਣੇ ਅਸਲ ਦਸਤਾਵੇਜ਼ਾਂ ਸਮੇਤ ਛੁੱਟੀ ਵਾਲੇ ਦਿਨ ਤੋਂ ਇਲਾਵਾ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ 5 ਵਜੇ ਤੱਕ ਆ ਕੇ ਦਾਖ਼ਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬੀ.ਐਸ.ਸੀ.(ਆਈ.ਟੀ.) ਕੋਰਸ ਲਈ ਘੱਟ ਤੋਂ ਘੱਟ ਵਿਦਿਅਕ ਯੋਗਤਾ 12ਵੀਂ, ਪੀ.ਜੀ.ਡੀ.ਸੀ.ਏ. ਕੋਰਸ ਲਈ ਗ੍ਰੈਜੂਏਸ਼ਨ ਅਤੇ ਐਮ.ਐਸ.ਸੀ. (ਆਈ.ਟੀ.) ਲਈ ਯੋਗਤਾ ਪੀ.ਜੀ.ਡੀ.ਸੀ.ਏ./ ਗ੍ਰੈਜੂਏਸ਼ਨ ਰੱਖੀ ਗਈ ਹੈ।
ਕਾਲਜ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਕਾਲਜ ਵਿੱਚ ਇੰਡਸਰਟਰੀ ਦੀ ਲੋੜ ਅਨੁਸਾਰ ਪੜ੍ਹਾਈ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀ ਆਸਾਨੀ ਨਾਲ ਰੋਜ਼ਗਾਰ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 84279-68374, 77173-21740, 98151-53057 ਅਤੇ ਟੈਲੀਫੋਨ ਨੰ.0181-2452290 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
