ਜਲੰਧਰ, 14 ਨਵੰਬਰ : ਅਗਨੀਵੀਰ ਭਰਤੀ ਰੈਲੀ-2026 ਦਾ ਆਗਾਜ਼ ਸ਼ਨੀਵਾਰ ਨੂੰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਲੜਕੀਆਂ ਦੀ ਭਰਤੀ ਰੈਲੀ ਨਾਲ ਹੋਇਆ, ਜਿਸ ਵਿੱਚ ਪੰਜਾਬ ਤੋਂ ਇਲਾਵਾ ਜੰਮੂ ਅਤੇ ਕਸ਼ਮੀਰ ਤੋਂ 300 ਲੜਕੀਆਂ ਨੇ ਦੌੜ ਵੀ ਹਿੱਸਾ ਲਿਆ l
ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੌੜ ਪ੍ਰੀਖਿਆ ਵਿੱਚ ਸਫ਼ਲ ਰਹਿਣ ਵਾਲੀਆਂ ਲੜਕੀਆਂ ਦੀ ਫਿਜ਼ੀਕਲ ਪ੍ਰੀਖਿਆ ਵੀ ਅੱਜ ਹੀ ਹੋ ਗਈ ਹੈ ਅਤੇ ਇਨ੍ਹਾਂ ਦਾ ਮੈਡੀਕਲ ਚੈਕਅਪ ਐਤਵਾਰ ਨੂੰ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਲੜਕੀਆਂ ਵੱਲੋਂ ਆਰਮੀ ਦੁਆਰਾ ਨਿਰਧਾਰਿਤ ਲਿਖਤੀ ਪ੍ਰੀਖਿਆ ਪਹਿਲਾਂ ਹੀ ਪਾਸ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਭਰਤੀ ਰੈਲੀ 22 ਨਵੰਬਰ ਤੱਕ ਜਾਰੀ ਰਹੇਗੀ ਅਤੇ ਅਗਲੇ ਅੱਠ ਦਿਨ ਸਿਰਫ ਲੜਕਿਆਂ ਦੀ ਭਰਤੀ ਪ੍ਰਕਿਰਿਆ ਚੱਲੇਗੀ।