ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਵਿਭਾਗ ਨੇ ਵਿੱਢੀ ਚੈਕਿੰਗ ਮੁਹਿੰਮ

ਜਲੰਧਰ, 14 ਨਵੰਬਰ: ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਡੀ.ਏ.ਪੀ. ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੰਭੀਰਤਾ ਦਿਖਾਉਂਦੀਆਂ ਵੱਡੇ ਪੱਧਰ ਉੱਤੇ ਮੁਹਿੰਮ ਵਿੱਢੀ ਗਈ ਹੈ। ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਵਿਭਾਗ ਵਲੋਂ ਜਿੱਥੇ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਡੀ.ਏ.ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਡਾ. ਅਗਰਵਾਲ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ. ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 32008 ਮੀਟ੍ਰਿਕ ਟਨ ਡੀ.ਏ.ਪੀ. ਉਪਲੱਬਧ ਹੈ। ਇਸ ਤੋਂ ਇਲਾਵਾ 5881 ਮੀਟ੍ਰਿਕ ਟਨ ਡੀ.ਏ.ਪੀ. ਦੇ ਬਦਲ ਵਜੋਂ ਵਰਤੀ ਜਾਣ ਵਾਲੀਆਂ ਖਾਦਾਂ ਉਪਲੱਬਧ ਹਨ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੀ.ਏ.ਪੀ.ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕੀਤੀ ਜਾਵੇ।ਡਾ. ਅਗਰਵਾਲ ਨੇ ਖਾਦ ਸਟੋਰ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਤੇ ਰੇਟ ਲਿਖਿਆ ਜਾਵੇ ਅਤੇ ਕਿਸਾਨਾਂ ਨੂੰ ਵੇਚੀ ਜਾਂਦੀ ਖੇਤੀ ਸਮੱਗਰੀ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ। ਇਸ ਤੋਂ ਇਲਾਵਾ ਖਾਦ ਨਾਲ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ।
ਓਧਰ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਫਿਲੌਰ ਵਿਖੇ ਖਾਦ ਸਟੋਰਾਂ ਅਤੇ ਗੁਦਾਮਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਬੀਜਾਂ ਦੇ 12 ਸੈਂਪਲ ਵੀ ਭਰੇ ਗਏ। ਚੈਕਿੰਗ ਟੀਮ ਵਿੱਚ ਖੇਤੀਬਾੜੀ ਵਿਕਾਸ ਅਧਿਕਾਰੀ ਲਖਬੀਰ ਸਿੰਘ ਅਤੇ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਸ਼ਾਮਿਲ ਸਨ।
ਚੈਕਿੰਗ ਦੌਰਾਨ ਅਧਿਕਾਰੀਆਂ ਨੇ ਖਾਦ ਵਿਕਰੇਤਾਵਾਂ ਨੂੰ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ। ਅਧਿਕਾਰੀਆਂ ਨੇ ਦੁਕਾਨਦਾਰਾਂ/ਮਾਲਕਾਂ ਨੂੰ ਕਿਹਾ ਕਿ ਖਾਦਾਂ ਨਾਲ ਗੈਰ-ਜ਼ਰੂਰੀ ਰਾਸਾਇਣ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਜੇਕਰ ਕੋਈ ਅਜਿਹੀ ਕਾਰਵਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

ਡਾ. ਅਗਰਵਾਲ ਨੇ ਖਾਦ ਸਟੋਰ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਤੇ ਰੇਟ ਲਿਖਿਆ ਜਾਵੇ ਅਤੇ ਕਿਸਾਨਾਂ ਨੂੰ ਵੇਚੀ ਜਾਂਦੀ ਖੇਤੀ ਸਮੱਗਰੀ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ। ਇਸ ਤੋਂ ਇਲਾਵਾ ਖਾਦ ਨਾਲ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ।
ਓਧਰ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਖੇਤੀਬਾੜੀ ਵਿਭਾਗ ਵੱਲੋਂ ਅੱਜ ਫਿਲੌਰ ਵਿਖੇ ਖਾਦ ਸਟੋਰਾਂ ਅਤੇ ਗੁਦਾਮਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਬੀਜਾਂ ਦੇ 12 ਸੈਂਪਲ ਵੀ ਭਰੇ ਗਏ। ਚੈਕਿੰਗ ਟੀਮ ਵਿੱਚ ਖੇਤੀਬਾੜੀ ਵਿਕਾਸ ਅਧਿਕਾਰੀ ਲਖਬੀਰ ਸਿੰਘ ਅਤੇ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਸ਼ਾਮਿਲ ਸਨ।

ਚੈਕਿੰਗ ਦੌਰਾਨ ਅਧਿਕਾਰੀਆਂ ਨੇ ਖਾਦ ਵਿਕਰੇਤਾਵਾਂ ਨੂੰ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ। ਅਧਿਕਾਰੀਆਂ ਨੇ ਦੁਕਾਨਦਾਰਾਂ/ਮਾਲਕਾਂ ਨੂੰ ਕਿਹਾ ਕਿ ਖਾਦਾਂ ਨਾਲ ਗੈਰ-ਜ਼ਰੂਰੀ ਰਾਸਾਇਣ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ‘ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਜੇਕਰ ਕੋਈ ਅਜਿਹੀ ਕਾਰਵਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

Leave a Comment

Your email address will not be published. Required fields are marked *

Scroll to Top