ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਅੰਤਰਾਸ਼ਟਰੀ ਮਹਿਲਾ ਦਿਵਸ ਮੌਕੇ ਵੱਖ ਵੱਖ ਮੁਕਾਬਲੇ ਕਰਵਾਏ ਗਏ

ਜਲੰਧਰ (ਪਰਮਜੀਤ ਸਾਬੀ) – 8 ਮਾਰਚ ਨੂੰ ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਐਨ.ਐਸ.ਐਸ ਵਿਭਾਗ ਵੱਲੋਂ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋਫੈਸਰ ਰਮਨਦੀਪ ਕੌਰ ਵਿਰਕ ਵੱਲੋਂ ਪ੍ਰਿੰਸੀਪਲ ਡਾਕਟਰ ਸੁਖਦੀਪ ਕੌਰ ਦੀ ਅਗਵਾਈ ਅਧੀਨ ਅੰਤਰਾਸ਼ਟਰੀ ਮਹਿਲਾ ਦਿਵਸ ਉਪਰ “ਅੱਜ ਦੀ ਔਰਤ” ਵਿਸ਼ੇ ਉੱਪਰ ਕਵਿਤਾ  ਲਿਖਣਾ, ਸਲੋਗਨ ਲਿਖਣਾ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਬਹੁਤ ਬਿਹਤਰ ਕਾਰਗੁਜ਼ਾਰੀ ਦਿਖਾਈ।

ਵੱਖ-ਵੱਖ ਮੁਕਾਬਲਿਆਂ ਵਿੱਚ ਕਵਿਤਾ ਲਿਖਣ ਵਿੱਚ ਨਵਰਾਜ ਸਿੰਘ ਨੇ ਪਹਿਲਾ, ਰਤਨਜੋਤ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਇਸੇ ਤਰ੍ਹਾਂ ਸਲੋਗਨ ਲਿਖਣ ਵਿੱਚ ਸੁਖਪ੍ਰੀਤ ਕੌਰ ਨੇ ਪਹਿਲਾ ਰਤਨਜੋਤ ਕੌਰ ਦੂਜਾ ,ਪ੍ਰਦੀਪ ਕੌਰ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲੇ ਬਹੁਤ ਸਖ਼ਤ ਸਨ। ਜਿਸ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾ- ਕਮਾਲ ਸੀ।ਇਹਨਾਂ ਮੁਕਾਬਲਿਆਂ ਵਿੱਚ ਮਨਜੋਤ ਕੌਰ ਨੇ ਪਹਿਲਾ ਸਥਾਨ, ਹਸਨੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਦੂਜਾ ਸਥਾਨ, ਰਮਨਵੀਰ ਕੌਰ ਅਤੇ ਹਰਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top