ਚੋਣਾਂ ਵਾਲੇ ਪਿੰਡਾਂ ’ਚ 14 ਦਸੰਬਰ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਜਲੰਧਰ, 12 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ-135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮੰਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿੱਚ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਚੋਣਾਂ ਵਾਲੇ ਦਿਨ 14 ਦਸੰਬਰ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲਣਗੇ ਅਤੇ ਨਾ ਹੀ ਇਹਨਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।
——–

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top