Click on the Edit Content button to edit/add the content.

ਵੜਿੰਗ ਨੇ ਅੰਮ੍ਰਿਤਸਰ ਵਿੱਚ ਏ.ਐੱਸ.ਆਈ. ਅਤੇ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ

ਚੰਡੀਗੜ੍ਹ, 18 ਸਤੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਹਰਜੀਤ ਸਿੰਘ ਅਤੇ ਸ਼ਹਿਰ ਵਿੱਚ ਇੱਕ ਵੱਖਰੀ ਘਟਨਾ ਦੌਰਾਨ ਇੱਕ ਨੌਜਵਾਨ ਸਾਹਿਲਪ੍ਰੀਤ ਸਿੰਘ ਦੇ ਹੋਏ ਕਤਲ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੁਝ ਘੰਟਿਆਂ ਦੇ ਅੰਦਰ ਵਾਪਰੀਆਂ ਇਨ੍ਹਾਂ ਦੋ ਘਟਨਾਵਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ।

ਇਨ੍ਹਾਂ ਕਤਲਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡਿਊਟੀ ਨਿਭਾ ਰਹੇ ਇੱਕ ਪੁਲਿਸ ਅਧਿਕਾਰੀ ਨੂੰ ਨਿਸ਼ਾਨਾ ਬਣਾ ਕੇ ਕਤਲ ਕਰ ਦਿੱਤਾ ਜਾਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਖ਼ੁਦ ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਹੋ ਰਹੇ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਉਨ੍ਹਾਂ ਸਵਾਲ ਕਰਦਿਆਂ ਕਿਹਾ, “ਅੱਜ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਜੇਕਰ ਡਿਊਟੀ ‘ਤੇ ਤਾਇਨਾਤ ਕਿਸੇ ਪੁਲਿਸ ਅਧਿਕਾਰੀ ਦਾ ਪਿੱਛਾ ਕਰਕੇ ਉਸ ਨੂੰ ਗੋਲੀ ਮਾਰੀ ਜਾ ਸਕਦੀ ਹੈ, ਤਾਂ ਇੱਕ ਆਮ ਨਾਗਰਿਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦਾ ਹੈ?”

ਉਨ੍ਹਾਂ ਅੱਗੇ ਕਿਹਾ ਕਿ ਏ.ਐੱਸ.ਆਈ. ਹਰਜੀਤ ਸਿੰਘ ਦਾ ਕਤਲ ਵਿਸ਼ੇਸ਼ ਤੌਰ ‘ਤੇ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਸ ਵਿੱਚ ਇੱਕ ਸੇਵਾ ਨਿਭਾਅ ਰਿਹਾ ਪੁਲਿਸ ਅਧਿਕਾਰੀ ਸ਼ਾਮਲ ਸੀ ਜੋ ਆਪਣੀ ਡਿਊਟੀ ਕਰ ਰਿਹਾ ਸੀ।

ਪੀ.ਸੀ.ਸੀ. ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਤਾਜ਼ਾ ਘਟਨਾਵਾਂ ਨੂੰ ਵੱਖਰੇ ਤੌਰ ‘ਤੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ‘ਤੇ ਲਗਾਤਾਰ ਹੋ ਰਹੇ ਹਮਲੇ, ਗੋਲੀਬਾਰੀ ਅਤੇ ਅਪਰਾਧਿਕ ਹਿੰਸਾ ਸੂਬੇ ਵਿੱਚ ਪ੍ਰਭਾਵਸ਼ਾਲੀ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਅਸਫ਼ਲਤਾ ਨੂੰ ਦਰਸਾਉਂਦੀ ਹੈ।

ਵੜਿੰਗ ਨੇ ਕਿਹਾ, “’ਆਪ’ ਸਰਕਾਰ ਨੇ ਅਜਿਹਾ ਮਾਹੌਲ ਪੈਦਾ ਕਰ ਦਿੱਤਾ ਹੈ ਜਿਸ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਜਦੋਂ ਕੋਈ ਸਰਕਾਰ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸਿਆਸੀ ਥਾਂ ਅਤੇ ਜਾਇਜ਼ਤਾ ਦਿੰਦੀ ਹੈ, ਤਾਂ ਇਹ ਸਮਾਜ ਨੂੰ ਸੁਨੇਹਾ ਭੇਜਦੀ ਹੈ ਅਤੇ ਪੁਲਿਸ ਫੋਰਸ ਦੇ ਮਨੋਬਲ ਨੂੰ ਕਮਜ਼ੋਰ ਕਰਦੀ ਹੈ।”
ਇਸ ਦੇ ਨਾਲ ਹੀ ਉਨ੍ਹਾਂ ਜ਼ਿਕਰ ਕੀਤਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਭਗ 50 ਮਾਮਲਿਆਂ ਵਾਲੇ ਇੱਕ ਖ਼ਤਰਨਾਕ ਗੈਂਗਸਟਰ ਨੂੰ ਨਿੱਜੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਕਰਵਾਇਆ ਸੀ।

Table of Contents

Scroll to Top