ਚੋਣ ਕਮਿਸ਼ਨ ਉੱਪਰ ਨਾ ਸਿਰਫ਼ ਡਾਟਾ ਇਕੱਠਾ ਕਰਨ, ਸਗੋਂ ਉਨ੍ਹਾਂ ਵੋਟਰਾਂ ਨੂੰ ਵੋਟ ਤੋਂ ਵੀ ਵਾਂਝਾ ਦਾ ਵੀ ਦੋਸ਼ ਲਗਾਇਆ, ਜਿਨ੍ਹਾਂ ਉੱਤੇ ਭਾਜਪਾ ਨੂੰ ਸ਼ੱਕ ਹੁੰਦਾ ਹੈ
ਚੰਡੀਗੜ੍ਹ, 27 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲੀਅਤ ਵਿਚ ਐਸ.ਆਈ.ਆਰ ਕੁਝ ਵੀ ਨਹੀਂ, ਸਗੋਂ ਚੋਣ ਕਮਿਸ਼ਨ ਵੱਲੋਂ ਹੁਣ ਭਾਜਪਾ ਲਈ ਕੀਤਾ ਜਾਣ ਵਾਲਾ ਹੋਮਵਰਕ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਆਪਣੇ ਮੌਜੂਦਾ ਪੜਾਅ ਵਿੱਚ ਚੋਣਾਂ ਵਾਲੇ ਸੂਬਿਆਂ ਲਈ ਪਹਿਲਾਂ ਹੀ ਐਸ.ਆਈ.ਆਰ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਯਕੀਨੀ ਤੌਰ ‘ਤੇ ਅਗਲੀ ਕਤਾਰ ਵਿੱਚ ਹੋਵੇਗਾ।
ਇਸ ਦੌਰਾਨ ਅਗਲੇ ਸਾਲ ਚੋਣਾਂ ਦਾ ਸਾਹਮਣਾ ਕਰ ਰਹੇ ਤਾਮਿਲਨਾਡੂ, ਕੇਰਲਾ ਅਤੇ ਪੱਛਮੀ ਬੰਗਾਲ ਵਰਗੇ ਸੂਬਿਆਂ ਵਿੱਚ ਐਸ.ਆਈ.ਆਰ ਕਰਨ ਸਬੰਧੀ ਚੋਣ ਕਮਿਸ਼ਨ ਦੇ ਪ੍ਰਸਤਾਵ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਜ਼ਿਕਰ ਕੀਤਾ ਕਿ ਪੰਜਾਬ ਅਗਲੀ ਕਤਾਰ ਵਿੱਚ ਹੋਵੇਗਾ, ਕਿਉਂਕਿ ਸੂਬੇ ਅੰਦਰ 2027 ਦੀ ਸ਼ੁਰੂਆਤ ਵਿੱਚ ਚੋਣਾਂ ਹੋਣਗੀਆਂ।
ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਇਹ ਭਾਜਪਾ ਲਈ ਚੋਣ ਕਮਿਸ਼ਨ ਦੁਆਰਾ ਵੋਟਾਂ ਚੋਰੀ ਕਰਨ ਦਾ ਇੱਕ ਸੰਗਠਿਤ ਤਰੀਕਾ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ ਰਾਹੀਂ, ਚੋਣ ਕਮਿਸ਼ਨ ਨਾ ਸਿਰਫ਼ ਵੋਟਰਾਂ ਦਾ ਡੇਟਾ ਇਕੱਠਾ ਕਰਦਾ ਹੈ, ਜਿਹੜਾ ਇਹ ਭਾਜਪਾ ਨਾਲ ਸਾਂਝਾ ਕਰਦਾ ਹੈ, ਸਗੋਂ ਇਸ ਪ੍ਰਕਿਰਿਆ ਵਿੱਚ ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀਆਂ ਵਰਗੇ ਉਨ੍ਹਾਂ ਸਾਰੇ ਵੋਟਰਾਂ ਨੂੰ ਵੀ ਵੋਟ ਪਾਉਣ ਤੋਂ ਵਾਂਝਾ ਕਰਦਾ ਹੈ, ਜਿਨ੍ਹਾਂ ‘ਤੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਸਨੂੰ ਵੋਟ ਨਹੀਂ ਦੇ ਰਹੇ ਹਨ।
ਉਨ੍ਹਾਂ ਨੇ ਡੂੰਘਾ ਖਦਸ਼ਾ ਪ੍ਰਗਟ ਕੀਤਾ ਕਿ ਭਾਜਪਾ ਪੰਜਾਬ ਵਿੱਚ ਵੀ ਭਾਰਤੀ ਚੋਣ ਕਮਿਸ਼ਨ ਦੀ ਵਰਤੋਂ ਕਰਕੇ ਉਹੀ ਰਣਨੀਤੀ ਦੁਹਰਾਏਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜਿਹਾ ਨਾ ਹੋਣ ਤੇ ਭਾਜਪਾ ਦਾ ਪੰਜਾਬ ਵਿੱਚ ਇੱਕ ਵੀ ਵਿਧਾਨ ਸਭਾ ਹਲਕੇ ਦੇ ਬਰਾਬਰ ਵੀ ਕੋਈ ਮਹੱਤਵਪੂਰਨ ਅਧਾਰ ਨਹੀਂ ਹੈ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਭਾਜਪਾ ਲਈ ਕੰਮ ਨਹੀਂ ਕਰਨ ਦੇਵੇਗੀ। ਇਸਦੇ ਨਾਲ ਹੀ, ਉਨ੍ਹਾਂ ਲੋਕਾਂ ਨੂੰ ਵੀ ਵੋਟਰ ਸੂਚੀਆਂ ਤੋਂ ਆਪਣੇ ਨਾਮ ਹਟਾਉਣ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ, ਜੋ ਕਿ ਐਸਆਈਆਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕਾਂਗਰਸੀ ਵਰਕਰਾਂ ਨੂੰ ਐਸ.ਆਈ.ਆਰ ਰਾਹੀਂ ਵੋਟਰਾਂ ਨੂੰ ਵੋਟਾਂ ਤੋਂ ਵਾਂਝੇ ਕਰਕੇ ਸੰਭਾਵਿਤ ਵੋਟ ਚੋਰੀ ਤੋਂ ਬਚਾਉਣ ਲਈ ਡਿਊਟੀਆਂ ਸੌਂਪੀਆਂ ਜਾਣਗੀਆਂ।

















































