ਅੰਮ੍ਰਿਤਸਰ ਚ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ਅੰਮ੍ਰਿਤਸਰ- ਇਕ ਨੌਜਵਾਨ ਦੇ ਗੋਲੀ ਲੱਗ ਗਈ ,ਅਤੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਜ਼ਖ਼ਮੀ ਨੌਜਵਾਨ ਆਪਣੀ ਜਾਨ ਬਚਾਉਣ ਲਈ ਥਾਣੇ ਅੰਦਰ ਚਲਾ ਗਿਆ ਹੈ . ਤਾਂ ,ਉੱਥੇ ਜਾ ਕੇ ਡਿੱਗ ਗਿਆ। ਇਸ ਉਪਰੰਤ ਜਦੋਂ ਥਾਣੇ ਦਾ ਐੱਸ. ਐੱਸ. ਓ. ਜ਼ਖ਼ਮੀ ਨੌਜਵਾਨ ਨੂੰ ਦੇਖਿਆ ਤਾਂ ਉਹ ਆਪਣੀ ਗੱਡੀ ‘ਚ ਬਿਠਾ ਕੇ ਹਸਪਤਾਲ ਲੈ ਕੇ ਗਏ, ਜਿੱਥੇ ਨੌਜਵਾਨ ਨੇ ਦਮ ਤੋੜ ਦਿੱਤਾ

ਇਸ ਦੌਰਾਨ ਨੌਜਵਾਨ ਦੇ ਪਰਿਵਾਰਕ ਮੈਂਬਰ ਨੂੰ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ, ਤਾਂ ਪਰਿਵਾਰ ਤੁਰੰਤ ਹਸਪਤਾਲ ਪਹੁੰਚ ਗਿਆ। ਨੌਜਵਾਨ ਪੁੱਤ ਨੂੰ ਮ੍ਰਿਤਕ ਪਾਇਆ ਦੇਖ ਮਾਂ ਦਾ ਰੋ-ਰੋ ਬੁਰਾ ਹਾਲ ਸੀ। ਇਸ ਦੌਰਾਨ ਮ੍ਰਿਤਕ ਦੀ ਮਾਤਾ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਸ ਨਾਲ ਬਹੁਤ ਕੁੱਟਮਾਰ ਕੀਤੀ ਸੀ। ਮਾਂ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ 3 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ,ਜਿਸ ‘ਤੇ 6 ਬੰਡਲ 50-50 ਹਜ਼ਾਰ ਦੇ ਦਿੱਤੇ ਗਏ ਸੀ। ਉਨ੍ਹਾਂ ਦੱਸਿਆ ਕਿ ਜਦੋਂ ਮੈਂ ਮੁਲਜ਼ਮਾਂ ਬਾਰੇ ਥਾਣੇ ‘ਚ ਰਿਪੋਰਟ ਕਰਵਾਈ ਤਾਂ ਉਨ੍ਹਾਂ ਨੇ 1.50 ਲੱਖ ਰੁਪਏ ਵਾਪਸ ਦੇ ਦਿੱਤੇ। ਜਿਸ ਤੋਂ ਬਾਅਦ ਥਾਣੇ ‘ਚ ਜਦੋਂ ਮੁਲਜ਼ਮਾਂ ਨੂੰ ਲਿਆਂਦਾ ਗਿਆ ਤਾਂ ਬਾਕੀ ਦੇ 1.50 ਲੱਖ ਰੁਪਏ ਵਾਪਸ ਦਿੱਤੇ ਸੀ।

ਇਸ ਮਾਮਲੇ ‘ਤੇ ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਨੂੰ ਹਰ ਐਗਲ ਤੋਂ ਦੇਖਿਆ ਜਾ ਰਿਹਾ ਹੈ, ਫਿਲਹਾਲ ਨੌਜਵਾਨ ਦੇ ਕਤਲ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਵੱਲੋਂ ਟੀਮਾਂ ਤਾਇਨਾਤ ਕਰ ਸੀ.ਸੀ.ਟੀ.ਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਫੜ ਲਿਆ ਜਾਵੇਗਾ ਅਤੇ ਇਸ ਮਾਮਲੇ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top