ਪਸ਼ੂ ਪਾਲਣ ਵਿਭਾਗ ਨੇ ਬੂਟੇ ਲਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਜਲੰਧਰ, 5 ਜੂਨ- ਪਸ਼ੂ ਪਾਲਣ ਵਿਭਾਗ ਵੱਲੋਂ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਮਨਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਵੈਟਰਨਰੀ ਮੈਡੀਕਲ ਸਟੋਰ ਡਾ. ਕਮਲਜੀਤ ਦੀ ਰਹਿਨੁਮਾਈ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਜਲੰਧਰ ਡਾ. ਰਾਮ ਮੂਰਤੀ ਮੱਟੂ ਅਤੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਅਨਿਲ ਕੁਮਾਰ ਦੀ ਅਗਵਾਈ ਵਿੱਚ ਪਸ਼ੂ ਪਾਲਣ ਵਿਭਾਗ ਜਲੰਧਰ ਦੇ ਕੈਂਪਸ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਮੌਕੇ ਵਾਤਾਵਰਣ ਦੀ ਸ਼ੁੱਧਤਾ ਲਈ 25 ਛਾਂ ਦਾਰ ਬੂਟੇ ਲਗਾਏ ਗਏ। ਅਧਿਕਾਰੀਆਂ ਨੇ ਮਨੁੱਖੀ ਜੀਵਨ ਵਿੱਚ ਬੂਟਿਆਂ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਡਿਪਟੀ ਡਾਇਰੈਕਟਰ ਐਨ.ਆਰ.ਡੀ.ਡੀ.ਐਲ. ਜਲੰਧਰ ਡਾ. ਪਰਵਿੰਦਰ ਕੌਰ, ਡਾ. ਚਰਨਜੀਤ ਸਿੰਘ, ਡਾ. ਸੰਦੀਪ ਕੁਮਾਰ, ਡਾ. ਜੀ. ਐਸ. ਮਿਨਹਾਸ, ਡਾ. ਸੁਮੀਤ, ਸੀਨੀਅਰ ਵੈਟਰਨਰੀ ਇੰਸਪੈਕਟਰ ਅਸ਼ੋਕ ਕੁਮਾਰ, ਕਲਰਕ ਵਿਸ਼ਾਲ ਕੁਮਾਰ ਅਤੇ ਅਮਿਤ ਕੁਮਾਰ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top