ਜਲੰਧਰ, 23 ਸਤੰਬਰ: ਪਸ਼ੂ ਪਾਲਣ ਵਿਭਾਗ ਜਲੰਧਰ ਵੱਲੋਂ ਸ਼੍ਰੀ ਗਊਸ਼ਾਲਾ ਕਰਤਾਰਪੁਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਬਿਮਾਰ ਅਤੇ ਜ਼ਖਮੀ ਗਊਵੰਸ਼ ਦਾ ਇਲਾਜ ਕੀਤਾ ਗਿਆ।
ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ’ֹਤੇ ਬੇਸਹਾਰਾ ਗਊਵੰਸ਼ ਦੇ ਇਲਾਜ ਲਈ 25,000 ਰੁਪਏ ਦੀਆਂ ਮੁਫ਼ਤ ਦਵਾਈਆਂ ਗਊਸ਼ਾਲਾ ਪ੍ਰਬੰਧਕਾਂ ਨੂੰ ਸੌਂਪੀਆਂ ਗਈਆਂ।

ਇਹ ਕੈਂਪ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਮ ਮੂਰਤੀ ਮੱਟੂ ਦੀ ਅਗਵਾਈ ਵਿੱਚ ਲਗਾਇਆ ਗਿਆ ਸੀ, ਜਿਸਦਾ ਸੰਚਾਲਨ ਸਹਾਇਕ ਨਿਰਦੇਸ਼ਕ ਡਾ. ਅਨਿਲ ਕੁਮਾਰ ਅਤੇ ਹੋਰਨਾਂ ਸੀਨੀਅਰ ਅਧਿਕਾਰੀਆਂ ਨੇ ਮੌਜੂਦ ਰਹਿ ਕੇ ਆਪਣੀ ਨਿਗਰਾਨੀ ਵਿੱਚ ਕਰਵਾਇਆ।
ਇਸ ਮੌਕੇ ਪੋਲੀਕਲੀਨਿਕ ਜਲੰਧਰ ਤੋਂ ਸਰਜਨ ਡਾ. ਵਿਪਨ ਕੁਮਾਰ, ਵੈਟਨਰੀ ਅਫ਼ਸਰ ਡਾ. ਪਰਮਜੀਤ ਅਹੀਰ, ਡਾ. ਧਰਮਾਂਸ਼ੂ ਮੱਲ ਅਤੇ ਸੀਨੀਅਰ ਵੈਟਨਰੀ ਇੰਸਪੈਕਟਰ ਅਸ਼ੋਕ ਕੁਮਾਰ ਤੇ ਵੈਟਰਨਰੀ ਇੰਸਪੈਕਟਰ ਰਾਜੀਵ ਕੁਮਾਰ ਨੇ ਤਨਦੇਹੀ ਨਾਲ ਡਿਊਟੀ ਨਿਭਾਈ।
ਗਊਸ਼ਾਲਾ ਦੇ ਪ੍ਰਧਾਨ ਬਲਰਾਮ ਗੁਪਤਾ ਅਤੇ ਗਊਸ਼ਾਲਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਅਤੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ।


















































