ਕਿੱਕ ਬਾਕਸਿੰਗ ਅੰਡਰ-21 ਲੜਕੇ 51 ਕਿਲੋ ਭਾਰ ਵਰਗ ਮੁਕਾਬਲੇ ‘ਚ ਅੰਸ਼ੂ ਨੇ ਕੀਤਾ ਪਹਿਲਾ ਸਥਾਨ ਹਾਸਲ

ਜਲੰਧਰ, 3 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਅੱਜ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਆਖਰੀ ਦਿਨ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿੱਕ ਬਾਕਸਿੰਗ ਅੰਡਰ-21 ਲੜਕੇ 51 ਕਿਲੋ ਭਾਰ ਵਰਗ ਮੁਕਾਬਲੇ ਵਿਚ ਅੰਸ਼ੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਸੂਰਿਆਵਿਕ ਨੇ ਦੂਜਾ ਅਤੇ ਅਭਿਸ਼ੇਕ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 57 ਕਿਲੋ ਭਾਰ ਵਰਗ ਮੁਕਾਬਲੇ ਵਿਚ ਮੋਹਿਤ ਨੇ ਪਹਿਲਾ, ਅਮਿਤ ਨੇ ਦੂਜਾ ਅਤੇ ਆਯੂਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
63 ਕਿਲੋ ਭਾਰ ਵਰਗ ਮੁਕਾਬਲੇ ਵਿਚ ਕੁਨਾਲ ਪਹਿਲੇ ਸਥਾਨ ‘ਤੇ ਰਿਹਾ ਅਤੇ ਕੁਨਾਲ ਮੈਰੀਟੋਰੀਅਸ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 69 ਕਿਲੋ ਭਾਰ ਵਰਗ ਵਿਚ ਮੁਕਾਬਲੇ ਵਿੱਚ ਤਰੁਣ ਸ਼ਰਮਾ ਨੇ ਪਹਿਲਾ, ਵਿਵੇਕ ਨੇ ਦੂਜਾ ਅਤੇ ਕਿਸ਼ਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top