ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

ਚੰਡੀਗੜ੍ਹ/ ਗੁਰਦਾਸਪੁਰ, 29 ਦਸੰਬਰ – ਪੰਜਾਬ ਸਰਕਾਰ ਵਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕ੍ਰਿਸਮਿਸ ਦੇ ਸ਼ੁੱਭ ਦਿਹਾੜੇ ’ਤੇ ਸਟੇਟ ਪੱਧਰ ‘ਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸਾਈ ਭਾਈਚਾਰੇ ਨਾਲ ਇਸ ਪਵਿੱਤਰ ਦਿਹਾੜੇ ਦੀ ਖੁਸ਼ੀ ਸਾਂਝੀ ਕਰਦਿਆਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੁੱਚੇ ਸੂਬਾ ਵਾਸੀਆਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਅਪੋਸਟੋਲ ਡਾ. ਅੰਕੁਰ ਯੂਸਫ਼ ਨਰੂਲਾ ਵਲੋਂ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ਤੇ ਸਮੁੱਚੀ ਸੰਗਤ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਮਾਨਵਤਾ ਨੂੰ ਜਿੰਦਗੀ ਵਿੱਚ ਜਿੰਨੀਆਂ ਵੀ ਔਕੜਾਂ ਆ ਜਾਣ ਬਾਵਜੂਦ ਸੱਚ ਉੱਤੇ ਪੂਰੀ ਦ੍ਰਿੜਤਾ ਤੇ ਲਗਨ ਨਾਲ ਚੱਲਣ ਦਾ ਰਾਹ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਦਇਆ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਕੁੱਲ ਲੋਕਾਈ ਨੂੰ ਦਿੱਤਾ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਸਾਰਿਆਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਅਤੇ ਸੇਵਾ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ।

ਇਸ ਮੌਕੇ ਉਨ੍ਹਾਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਆਪਸੀ ਪਿਆਰ, ਸਾਂਝੀਵਾਲਤਾ ਅਤੇ ਭਾਈਚਾਰਕ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿ ਪੰਜਾਬ ਸਰਕਾਰ ਵਲੋਂ ਮਸੀਹ ਭਾਈਚਾਰੇ ਦੀ ਮੰਗ ਪੂਰੀ ਕਰਦਿਆਂ ਪਰਮੇਸ਼ੁਰ ਦੀ ਕਿਰਪਾ ਨਾਲ ਅੱਜ ਗੁਰਦਾਸਪੁਰ ਵਿੱਚ ਸਟੇਟ ਪੱਧਰ ‘ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ ਅਤੇ ਅਗਲੇ ਸਾਲ ਨੀ ਪੰਜਾਬ ਸਰਕਾਰ ਵਲੋਂ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਸਗੋਂ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਸਮਾਜ ਨੂੰ ਪ੍ਰੇਰਿਤ ਵੀ ਕਰਦੇ ਹਨ।ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅੱਜ ਦੇ ਵਰਤਮਾਨ ਯੁੱਗ ਵਿੱਚ ਵੀ ਸਾਰਥਕ ਹਨ ਅਤੇ ਲੋਕਾਂ ਲਈ ਰਾਹ ਦਸੇਰਾ ਹਨ।

ਉਨ੍ਹਾਂ ਕਿਹਾ ਕਿ ਉਹਨਾਂ ਨੂੰ ਅੱਜ ਇਸ ਪਵਿੱਤਰ ਦਿਹਾੜੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਭੂ ਯਿਸੂ ਮਸੀਹ ਵਲੋਂ ਦਰਸਾਏ ਮਾਰਗ ਨੂੰ ਅਪਣਾਉਂਦਿਆਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਹੋਰ ਵੱਧ ਚੜ੍ਹ ਕੇ ਅੱਗੇ ਆਉਣ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਵਿੱਤਰ ਦਿਹਾੜਾ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਵਿਖੇ ਰਾਜ ਪੱਧਰ ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਸਮੂਹ ਇਸਾਈ ਭਾਈਚਾਰੇ ਨੂੰ
ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਪੂਰਾ ਸਤਿਕਾਰ ਕਰਦੀ ਹੈ, ਜਿਸਦੇ ਚੱਲਦਿਆਂ ਅੱਜ ਇਹ ਪਾਵਨ ਤਿਉਹਾਰ ਮਨਾਇਆ ਗਿਆ ਹੈ।

ਇਸ ਮੌਕੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ੮ਰਮ ਦਾ ਪੂਰਾ ਸਤਿਕਾਰ ਕਰਦੀ ਹੈ, ਜਿਸ ਦੇ ਚੱਲਦਿਆਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਵਿਸ਼ੇਸ਼ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਜਤਿੰਦਰ ਮਸੀਹ ਗੌਰਵ, ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਡੈਨੀਅਲ ਭੱਟੀ, ਚੇਅਰਮੈਨ ਕ੍ਰਿਸਚੀਅਨ ਵੈਲਫੇਅਰ ਬੋਰਡ ਪੰਜਾਬ ਵਲੋਂ ਵੀ ਅੱਜ ਦੇ ਇਸ ਪਵਿੱਤਰ ਕ੍ਰਿਸਮਿਸ ਸਮਾਗਮ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਅਪੋਸਟੋਲ ਡਾ. ਅੰਕੁਰ ਯੂਸੁਫ਼ ਨਰੂਲਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਮਸੀਹ ਭਾਈਚਾਰੇ ਨਾਲ ਸਬੰਧਤ ਵੱਖ ਵੱਖ ਮੰਗਾਂ ਵੀ ਰੱਖੀਆਂ, ਜਿਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵਲੋਂ ਕੀਤਾ ਗਿਆ।

ਇਸ ਮੌਕੇ ਜੋਬਨ ਰੰਧਾਵਾ, ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਅਤੇ ਜਿਲ੍ਹਾ ਪ੍ਰਧਾਨ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ।

ਇਸ ਮੌਕੇ ਗੁਰਦਾਸਪੁਰ, ਬਟਾਲਾ, ਡੇਰਾ ਬਾਬਾ ਨਾਨਕ, ਧਾਰੀਵਾਲ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਮਸੀਹ ਚੌਂਕ ਬਣਾਉਣ ਦਾ ਐਲਾਨ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਅਪੋਸਟੋਲ ਡਾ. ਅੰਕੁਰ ਯੂਸਫ ਯੂਸੁਫ਼ ਨਰੂਲਾ ਵਲੋਂ ਆਪਣੇ ਪ੍ਰਵਚਨਾਂ ਰਾਹੀਂ ਸਾਰਿਆਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਤੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਕਾਇਨਾਤ ਨੂੰ ਅਮਨ-ਸਾਂਤੀ ਅਤੇ ਪਿਆਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਵੱਡੇ ਦਿਨ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਤੇ ਵੱਖ ਵੱਖ ਸਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ,ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ , ਪਾਸਟਰ ਹਰਪ੍ਰੀਤ ਦਿਓਲ,ਪਾਸਟਰ ਸੋਨੀਆ ਯੂਸਫ ਨਰੂਲਾ,  ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਨ ਸਿੰਘ ਢਿੱਲੋਂ, ਐਸ.ਪੀ (ਡੀ) ਦਵਿੰਦਰ ਚੌਧਰੀ, ਜੀਵਨ ਨਰੂਲਾ, ਪਾਸਟਰ ਪੰਕਜ ਰੰਧਾਵਾ, ਲੋਕਸ ਮਸੀਹ, ਪਾਸਟਰ ਅੰਮਿ੍ਤ ਰੰਧਾਵਾ, ਪਾਸਟਰ ਸੁਖਪਾਲ ਸਿੰਘ, ਬਿਸ਼ਪ ਦਰਬਾਰਾ ਸਿੰਘ, ਬੰਟੀ ਅਜਨਾਲਾ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਕਾਦੀਆਂ,ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਬਲਬੀਰ ਸਿੰਘ ਪਨੂੰ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ, ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਟਰੱਸਟੀ ਸੰਨੀ ਮਸੀਹ, ਟਰੱਸਟੀ ਜਗਜੀਤ ਸਿੰਘ ਪਿੰਟਾ, ਦੀਪਕ ਮਸੀਹ, ਸਤਿਕਾਰਤ ਸਾਰੇ ਮਿਸ਼ਨਾਂ ਦੇ ਪ੍ਰਤੀਨਿਧ, ਸਤਿਕਾਰਤ ਪਾਸਟਰ ਅਤੇ ਬਿਸ਼ਪ ਸਾਹਿਬਾਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Leave a Comment

Your email address will not be published. Required fields are marked *

Scroll to Top