Click on the Edit Content button to edit/add the content.

ਮਿਸ਼ਨ ਕਲੀਨ ਪੰਜਾਬ : ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

ਆਦਮਪੁਰ (ਜਲੰਧਰ), 3 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ-ਸੁਥਰਾ ਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਅੱਜ ਹਲਕਾ ਆਦਮਪੁਰ ਵਿਖੇ ਚਲਾਈ ਜਾ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ।



ਸਥਾਨਕ ਬੱਸ ਸਟੈਂਡ ਸਮੇਤ ਹੋਰ ਥਾਵਾਂ ’ਤੇ ਚੱਲ ਰਹੇ ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਟੀਨੂੰ ਨੇ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋਈ ਇਸ 10 ਦਿਨਾਂ ਮੁਹਿੰਮ ਦਾ ਉਦੇਸ਼ ਖੱਲ੍ਹੇ ਵਿੱਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀ.) ਨੂੰ ਖਤਮ ਕਰਨਾ, ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਅਤੇ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।



ਉਨ੍ਹਾਂ ਕਿਹਾ ਕਿ ਸਫਾਈ ਸਿਰਫ਼ ਸਰਕਾਰ ਜਾਂ ਸਫਾਈ ਕਰਮੀਆਂ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਸਾਫ-ਸਫਾਈ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਉਦੋਂ ਹੀ ਸਫ਼ਲ ਹੋ ਸਕਦੇ ਹਨ, ਜਦੋਂ ਸਰਕਾਰੀ ਏਜੰਸੀਆਂ ਅਤੇ ਲੋਕ ਇਕੱਠੇ ਮਿਲ ਕੇ ਕੰਮ ਕਰਨ।



ਚੇਅਰਮੈਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੇਲੂ ਕੂੜੇ ਦਾ ਨਿਪਟਾਰਾ ਢੁੱਕਵੇਂ ਢੰਗ ਨਾਲ ਕਰਨ ਦੇ ਨਾਲ-ਨਾਲ ਕੂੜਾ-ਕਰਕਟ ਇਧਰ-ਉਧਰ ਅਤੇ ਖੁੱਲ੍ਹੇ ਵਿੱਚ ਨਾ ਸੁੱਟ ਕੇ ਸਫਾਈ ਕਰਮੀਆਂ ਦਾ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਦੇ ਕਾਰਜਾਂ ਵਿੱਚ ਸਹਿਯੋਗ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਚੱਲ ਰਹੀਆਂ ਸਫਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹੋਰਨਾਂ ਨੂੰ ਵੀ ਸਫਾਈ ਉਪਰਾਲਿਆਂ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ।



ਇਸ ਮੌਕੇ ਨਗਰ ਕੌਂਸਲਰ ਚਰਨਜੀਤ ਸਿੰਘ ਸ਼ੇਰੀ, ਪਵਿੱਤਰ ਸਿੰਘ, ਦਵਿੰਦਰ ਸਿੰਘ ਸੂਰੀ, ਜੋਗਿੰਦਰ ਪਾਲ  ਤੇ ਬਿਕਰਮ ਬੱਧਣ, ਕਾਰਜ ਸਾਧਕ ਅਫ਼ਸਰ ਰਾਜੀਵ ਓਬਰਾਏ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੀਰਤ ਸਿੰਘ ਨਿੱਝਰ, ਪੰਕਜ ਹਨੀ, ਰਾਕੇਸ਼ ਆਗਰਵਾਲ, ਤਨੁਜ, ਲਖਨ ਬਾਹਰੀ ਅਤੇ ਹੋਰ ਸਫਾਈ ਕਰਮੀ ਵੀ ਮੌਜੂਦ ਸਨ।

Table of Contents

Scroll to Top