ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਟ ਡਾਇਰੈਕਟੋਰੇਟ (ਈ.ਡੀ) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਡਰਿਗ ਮਾਮਲੇ ‘ਚ ਪੁੱਛਗਿੱਛ ਲਈ ਛੇਵਾਂ ਸੰਮਨ ਜਾਰੀ ਕੀਤਾ ਹੈ। ਸੂਤਰਾਂ ਦੇ ਅਨੁਸਾਰ ਦੱਸਿਆ ਹੈ ਕਿ ਆਮ -ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ (55) ਨੂੰ 19 ਫਰਵਰੀ ਨੂੰ ਈ.ਡੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

















































