ਫੌਜ ਵਿੱਚ ਅਗਨੀਵੀਰ ਦੀ ਭਰਤੀ ਲਈ ਫਿਜੀਕਲ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ ’ਚ ਸ਼ੁਰੂ – ਕੈਪਟਨ ਅਜੀਤ ਸਿੰਘ

ਜਲੰਧਰ, 02 ਜੁਲਾਈ:- ਫੌਜ ਵਿੱਚ ਬਤੌਰ ਅਗਨੀਵੀਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਫਿਜੀਕਲ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਨੌਜਵਾਨ ਜੋ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ ਅਤੇ ਫਿਜੀਕਲ ਟੈਸਟ ਦੀ ਤਿਆਰੀ ਕਰਨਾ ਹੁੰਦੇ ਹਨ ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਮੁਫ਼ਤ ਤਿਆਰੀ ਕਰ ਸਕਦੇ ਹਨ।
ਉਨ੍ਹਾ ਅੱਗੇ ਦੱਸਿਆ ਕਿ ਜੋ ਯੁਵਕ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ., ਬੀ.ਐਸ.ਐਫ. ਦੀ ਭਰਤੀ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਨੌਜਵਾਨ ਲਿਖਤੀ ਪੇਪਰ ਅਤੇ ਫਿਜੀਕਲ ਟੈਸਟ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਵੇਂ ਅਧਾਰ ਕਾਰਡ, ਦਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਲੈ ਕੇ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ।
ਉਨ੍ਹਾਂ ਦਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 83601-63527 ਅਤੇ ਮੋਬਾਇਲ ਨੰਬਰ 69002-00733 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਚਲਾਈਆਂ ਜਾ ਰਹੀਆਂ ਮੁਫ਼ਤ ਸਿਖਲਾਈ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
—————-

Leave a Comment

Your email address will not be published. Required fields are marked *

Scroll to Top