ਸੁਖਬੀਰ ਬਾਦਲ ‘ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ: ਸਪੀਕਰ ਸੰਧਵਾਂ

ਚੰਡੀਗੜ੍ਹ, 4 ਦਸੰਬਰ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ‘ਤੇ ਸੇਵਾ ਕਰ ਰਹੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਸੰਧਵਾਂ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ ਅਤੇ ਗੁਰੂ ਘਰ ਦਾ ਸਤਿਕਾਰ ਅਤਿਅੰਤ ਹੈ। ਉਨ੍ਹਾਂ ਇਸ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਨਿਖੇਧੀ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਪਵਿੱਤਰ ਅਸਥਾਨ ‘ਤੇ ਹਮਲੇ ਨੂੰ ਟਾਲਣ ਲਈ ਕੀਤੀ ਗਈ ਚੌਕਸੀ ਕਾਰਵਾਈ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ।

——-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top