ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ 48 ਬੂਥਾਂ ਦੀ ਨਿਲਾਮੀ 29 ਨੂੰ

ਜਲੰਧਰ, 17 ਜੁਲਾਈ – ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਦੋ ਸਾਲ ਦੀ ਅਲਾਟਮੈਂਟ ਲਈ ਕੁੱਲ 48 ਬੂਥਾਂ ਦੀ ਨਿਲਾਮੀ/ਬੋਲੀ 29 ਜੁਲਾਈ 2024 ਨੂੰ ਸਵੇਰੇ 11 ਵਜੇ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਚਹਿਰੀ ਕੰਪਾਊਂਡ ਦੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ ਕਚਹਿਰੀ ਕੰਪਾਊਂਡ ਰੂਲਜ਼ 2003 ਮੁਤਾਬਕ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਬੋਲੀ ਸਬੰਧੀ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ 26 ਜੁਲਾਈ 2024 ਬਾਅਦ ਦੁਪਹਿਰ 4 ਵਜੇ ਤੱਕ ਆਪਣੇ ਆਈ.ਡੀ. ਪਰੂਫ਼ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ (ਕਮਰਾ ਨੰ. 122, 123) ਵਿਖੇ ਜਮ੍ਹਾ ਕਰਵਾ ਸਕਦੇ ਹਨ। ਬੂਥਾਂ ਦਾ ਵੇਰਵਾ ਅਤੇ ਬੋਲੀ ਦੀਆਂ ਸ਼ਰਤਾਂ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਜ਼ਾਰਤ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ (ਕਮਰਾ ਨੰ. 122, 123) ਦੇ ਨੋਟਿਸ ਬੋਰਡ ਤੋਂ ਦੇਖੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਜੇਕਰ ਦਰਖਾਸਤ ਜਮ੍ਹਾ ਕਰਵਾਉਣ ਜਾਂ ਬੋਲੀ ਵਾਲੇ ਦਿਨ ਜਨਤਕ ਛੁੱਟੀ ਦਾ ਐਲਾਨ ਹੋ ਜਾਂਦਾ ਹੈ ਤਾਂ ਬੋਲੀ ਅਗਲੇ ਕੰਮ ਵਾਲੇ ਦਿਨ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਬਿਨਾਂ ਕੋਈ ਕਾਰਨ ਦੱਸੇ ਕਿਸੇ ਵੀ ਬੋਲੀ ਜਾਂ ਸਾਰੀਆਂ ਬੋਲੀਆਂ ਰੱਦ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਬੋਲੀ ਨਾਲ ਸਬੰਧਤ ਜੇਕਰ ਕੋਈ ਸੋਧ ਹੋਈ ਤਾਂ ਦਫ਼ਤਰ ਦੀ ਵੈਬਸਾਈਟ www.jalandhar.nic.in/ਨੋਟਿਸ ਬੋਰਡ ’ਤੇ ਹੀ ਅਪਲੋਡ ਕੀਤੀ ਜਾਵੇਗੀ ਅਤੇ ਇਸ ਸਬੰਧੀ ਵੱਖਰੇ ਤੌਰ ’ਤੇ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top