ਵੋਟਰ ਜਾਗਰੂਕਤਾ ਤੇ ਲੋਕਤੰਤਰੀ ਭਾਗੀਦਾਰੀ ਵਧਾਉਣ ਲਈ ਪ੍ਰਸ਼ਾ਼ਸ਼ਨ ਦੀ ਨਿਵੇਕਲੀ ਪਹਿਲ

ਜਲੰਧਰ – ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਆਪਣੇ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਦੇਸ਼ ਦੇ ਲੋਕਤੰਤਰ ਦੀ ਹੋਰ ਮਜ਼ਬੂਤੀ ਲਈ ਜ਼ਿਲ੍ਹਾ ਵਾਸੀਆਂ ਨੂੰ ਮਤਦਾਨ ਦੇ ਅਧਿਕਾਰ ਦੀ ਸਹੀ ਤੇ ਬਿਨਾ ਕਿਸੇ ਡਰ ਤੇ ਭੈਅ ਦੇ ਵਰਤੋਂ ਕਰਨ ਲਈ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਲੋਕਤੰਤਰ ਦਾ ਤਿਉਹਾਰ’ ਵਿਸ਼ੇ ਅਧੀਨ 19 ਅਪ੍ਰੈਲ 2024 ਨੂੰ ਰਾਤ 11:59 ਵਜੇ ਤੱਕ ਆਨਲਾਈਨ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਨਾਂ ਮੁਕਾਬਲਿਆਂ ਤਹਿਤ ਸਾਈਜ਼ 18’’X22’’ ਦਾ ਇਕ ਡਿਜੀਟਲ ਪੋਸਟਰ ਬਣਾਉਣ ਜਾਂ ਭੌਤਿਕ ਪੋਸਟਰ ਦੀ ਇਕ ਐਚ.ਡੀ. ਫੋਟੋ ਬਣਾ ਕੇ ਫੇਸਬੁੱਕ ਖਾਤੇ ’ਤੇ ਪੋਸਟ ਕਰਨ ਉਪਰੰਤ DC Jalandhar (ਫੇਸਬੁੱਕ) ਜਾਂ dc.jalandhar (ਇੰਸਟਾਗ੍ਰਾਮ) ਨੂੰ ਟੈਗ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਹ ਪੋਸਟ ਪਾਉਣ ਉਪਰੰਤ ਆਪਣੇ ਫਾਲੋਅਰਜ਼ ਨੂੰ ਪੋਸਟ ਪਸੰਦ ਕਰਨ, ਟਿੱਪਣੀ ਅਤੇ ਸਾਂਝਾ ਕਰਨ ਲਈ ਕਿਹਾ ਜਾ ਸਕਦਾ ਹੈ।

ਡਾ.ਹਿਮਾਂਸ਼ੂ ਅਗਰਵਾਲ ਨੇ ਇਹ ਵੀ ਕਿਹਾ ਕਿ ਪੋਸਟਰ ਬਣਾਉਣ ਸਮੇਂ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਸ ਵਿੱਚ ਕਿਸੇ ਸਿਆਸੀ ਪਾਰਟੀ ਜਾਂ ਏਜੰਡੇ ਦਾ ਪ੍ਰਚਾਰ ਨਹੀਂ ਹੋਣਾ ਚਾਹੀਦਾ।


ਉਨਾਂ ਕਿਹਾ ਕਿ ਪੋਸਟਰ ਅਤੇ ਸਲੋਗਨ ਲਿਖਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਭੜਕਾਊ ਤੇ ਇਤਰਾਜ਼ਯੋਗ ਸ਼ਬਦਾਵਲੀ ਜਾਂ ਡਿਜ਼ਾਇਨ ਦੀ ਵਰਤੋਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪਸੰਦ ਕੀਤੀ ਜਾਣ ਵਾਲੀ ਪੋਸਟ/ਪੋਸਟਰ ਨੂੰ ਜੇਤੂ ਕਰਾਰ ਦਿੰਦਿਆਂ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਆਨਲਾਈਨ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਉਣ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਨੌਜਵਾਨ ਵੋਟਰ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਆਨਲਾਈਨ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਲੋਕਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਪ੍ਰਭਾਵਸ਼ਾਲੀ ਪੋਸਟਰਾਂ ਅਤੇ ਸਲੋਗਨਾਂ ਰਾਹੀਂ ਆਪਣੇ ਲੋਕਾਂ ਨੂੰ ਵੋਟ ਦੇ ਅਧਿਕਾਰ ਵਰਤੋਂ ਕਰਨ ਲਈ ਪ੍ਰਤੀ ਪ੍ਰੇਰਿਤ ਕਰਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top