ਜਲੰਧਰ, 13 ਸਤੰਬਰ – ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ.ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਸੇਬੀ ਅਤੇ ਐਨ.ਐਸ.ਈ. ਦੇ ਨੁਮਾਇੰਦਿਆਂ ਵਲੋਂ ਨਿਵੇਸ਼ ਅਤੇ ਵਿੱਤੀ ਜਾਗਰੂਕਤਾ ਸਬੰਧੀ ਰਿਜ਼ਨਲ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ.ਅਮਿਤ ਮਹਾਜਨ ਨੇ ਕਿਹਾ ਕਿ ਸੇਬੀ ਅਤੇ ਐਨ.ਐਸ.ਈ. ਵਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੂੰ ਨਿਵੇਸ਼ ਅਤੇ ਵਿੱਤੀ ਜਾਗਰੂਕਤਾ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਜਾ ਰਿਹਾ ਇਹ ਪ੍ਰੋਗਰਾਮ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹੋਰਨਾਂ ਸਟਾਫ਼ ਮੈਂਬਰਾਂ ਨੂੰ ਵੀ ਇਸ ਪ੍ਰੋਗਰਾਮ ਤੋਂ ਇਕੱਤਰ ਜਾਣਕਾਰੀ ਬਾਰੇ ਜਾਣੂੰ ਕਰਵਾਉਣਾ ਚਾਹੀਦਾ ਹੈ ਤਾਂ ਜੋ ਵਿੱਤੀ ਜਾਗਰੂਕਤਾ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰਕੇ ਨਿਵੇਸ਼ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਸੇਬੀ ਅਤੇ ਐਨ.ਐਸ.ਈ. ਵਲੋਂ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਵਿੱਤੀ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਪੂਰ ਸਹਿਯੋਗ ਦਾ ਸੱਦਾ ਦਿੱਤਾ ਗਿਆ ।
ਇਸ ਮੌਕੇ ਰਿਜ਼ਨਲ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੇਬੀ ਤੋਂ ਅਨਮੋਲ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਵਿੱਤੀ ਜਾਗਰੂਕਤਾ ਪ੍ਰੋਗਰਾਮ ਰਾਹੀਂ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰਕੇ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ। ਉਨ੍ਰਾਂ ਦੱਸਿਆ ਕਿ ਨਿਵੇਸ਼ ਅਤੇ ਵਿੱਤੀ ਜਾਗਰੂਕਤਾ ਰਾਹੀਂ ਜਿਥੇ ਆਮਦਨ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਉਹ ਆਪਣੀਆਂ ਵਿੱਤੀ ਲੋੜਾਂ ਨੂੰ ਅਸਾਨੀ ਨਾਲ ਸੁਚੱਜੇ ਢੰਗ ਨਾਲ ਪੂਰਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਵੇਸ਼ ਕਰਨ ਸਬੰਧੀ ਪੂਰੀ ਜਾਣਕਾਰੀ ਹਾਸਿਲ ਕਰਨ ਉਪਰੰਤ ਹੀ ਨਿਵੇਸ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਵੱਧ ਤੋਂ ਵੱਧ ਲਾਭ ਕਮਾ ਸਕਣ। ਉਨ੍ਹਾਂ ਕਿਹਾ ਕਿ ਨਿਵੇਸ਼ ਅਤੇ ਵਿੱਤੀ ਜਾਗਰੂਕਤਾ ਸਬੰਧੀ ਕਰਵਾਇਆ ਗਿਆ ਇਹ ਸੈਮੀਨਾਰ ਬਹੁਤ ਲਾਹੇਵੰਦ ਸਾਬਿਤ ਹੋਵੇਗਾ।
————-
- +91 99148 68600
- info@livepunjabnews.com