ਬਾਬਾ ਤਰਸੇਮ ਸਿੰਘ, ਹੱਤਿਆ ਕਾਂਡ ’ਚ ਸਾਬਕਾ ਆਈਏਐੱਸ ਅਧਿਕਾਰੀ ਸਣੇ 5 ਖ਼ਿਲਾਫ਼ ਕੇਸ ਦਰਜ

ਰੁਦਰਪੁਰ,:-ਬਾਬਾ ਤਰਸੇਮ ਸਿੰਘ ਦੀ ਵੀਰਵਾਰ ਨੂੰ ਗੁਰਦੁਆਰੇ ਦੀ ਹਦੂਦ ਅੰਦਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉੱਤਰਾਖੰਡ ਦੇ ਐੱਫਆਈਆਰ ਵਿੱਚ ਨਾਮਜ਼ਦ ਵਿਅਕਤੀਆਂ ਵਿੱਚ ਦੋ ਹਮਲਾਵਰਾਂ ਸਰਬਜੀਤ ਸਿੰਘ ਅਤੇ ਅਮਰਜੀਤ ਸਿੰਘ, ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ, ਜੋ ਨਾਨਕਮੱਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਨ, ਬਾਬਾ ਅਨੂਪ ਸਿੰਘ ਅਤੇ ਪ੍ਰੀਤਮ ਸਿੰਘ ਸੰਧੂਰ ਸ਼ਾਮਲ ਹਨ। ਐੱਸਐੱਸਪੀ ਮੰਜੂਨਾਥ ਟੀਸੀ ਕਿਹਾ ਕਿ ਸ਼ੁੱਕਰਵਾਰ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ। ਸਰਬਜੀਤ ਸਿੰਘ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਹੈ, ਜਦਕਿ ਅਮਰਜੀਤ ਸਿੰਘ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ), 120ਬੀ (ਅਪਰਾਧਿਕ ਸਾਜ਼ਿਸ਼) ਅਤੇ 34 (ਸਾਂਝੇ ਇਰਾਦੇ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੇਵਾਮੁਕਤ ਆਈਏਐੱਸ ਅਧਿਕਾਰੀ ਸਮੇਤ ਤਿੰਨ ਹੋਰਾਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ, ਕਿਉਂਕਿ ਸ਼ਿਕਾਇਤਕਰਤਾ ਨੇ ਉਨ੍ਹਾਂ ਦੀ ਭੂਮਿਕਾ ਬਾਰੇ ਸ਼ੱਕ ਜਤਾਇਆ ਸੀ।

Leave a Comment

Your email address will not be published. Required fields are marked *

Scroll to Top