ਭਾਨੇ ਦੇ ਪਿਤਾ, ਭਰਾ ਤੇ ਭੈਣ ਦੇ ਖਿਲਾਫ ਵੀ ਮਾਮਲੇ ਹੋਏ ਦਰਜ, 18 ਹੋਰ ਵੀ ਸ਼ਾਮਲ

ਭਾਨੇ ਸਿੱਧੂ ਦੇ ਪਿਤਾ, ਭਰਾ ਅਤੇ ਭੈਣ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜੇਲ੍ਹ ਵਿੱਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਲੱਖਾ ਸਿਧਾਣਾ ਸਮੇਤ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

3 ਫਰਵਰੀ ਨੂੰ ਧਰਨੇ ਦੌਰਾਨ ਨੈਸ਼ਨਲ ਹਾਈਵੇ ਜਾਮ ਕਰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਲੱਖੇ ਸਿਧਾਣੇ, ਭਾਨੇ ਸਿੱਧੂ ਦੇ ਸਮੁੱਚੇ ਪਰਿਵਾਰ ਸਮੇਤ ਕੁੱਲ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਕਈ ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਪ੍ਰਿਤਪਾਲ ਸਿੰਘ, ਗੁਰਮੁਖ ਸਿੰਘ ਅਤੇ ਜੱਸੀ ਨਿਹੰਗ ਦੇ ਨਾਂ ਵੀ ਸ਼ਾਮਲ ਹਨ। ਪੁਲਿਸ ‘ਤੇ ਹਮਲੇ ਦੀਆਂ ਖ਼ਬਰਾਂ ਹਨ। ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀਆਂ ਦੀ ਉਲੰਘਣਾ ਕਰਨ ਦੇ ਵੀ ਦੋਸ਼ ਹਨ। ਧਾਰਾ 283, 186, 353, 279, 427, 307, 148, 149, 117, 268 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top