ਗੁਹਾਟੀ — ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਅੱਜ ਗੁਹਾਟੀ ‘ਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਜਦੋਂ ਕਾਂਗਰਸ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਬੈਰੀਕੇਡ ਤੋੜ ਦਿੱਤੇ। ਧਰਨੇ ਦੌਰਾਨ ਕਾਂਗਰਸੀ ਨੁਮਾਇੰਦਿਆਂ ਨੇ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸੀ ਸਮਰਥਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੂੰ ਤਾਕਤ ਦੀ ਵਰਤੋਂ ਕਰਨੀ ਪਈ। ਮੁੱਖ ਮੰਤਰੀ ਹੇਮੰਤ ਵਿਸ਼ਵ ਸ਼ਰਮਾ ਨੇ ਪਹਿਲਾਂ ਕਿਹਾ ਸੀ ਕਿ ਟ੍ਰੈਫਿਕ ਜਾਮ ਤੋਂ ਬਚਣ ਲਈ ਯਾਤਰਾ ਨੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਖਾਨਾਪਾੜਾ ਦੇ ਗੁਹਾਟੀ ਚੌਂਕ ‘ਤੇ ਭਾਰੀ ਭੀੜ ਇਕੱਠੀ ਹੋ ਗਈ ਸੀ ਅਤੇ ਰਾਹੁਲ ਗਾਂਧੀ ਦਾ ਢੋਲ ਨਾਲ ਸਵਾਗਤ ਕੀਤਾ ਗਿਆ ਸੀ। ਕਾਂਗਰਸ ਦੀ ਸੂਬਾ ਇਕਾਈ ਦੇ ਇੰਚਾਰਜ ਜਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਰੁਕਾਵਟਾਂ ਤੋੜ ਕੇ ਜਿੱਤ ਪ੍ਰਾਪਤ ਕੀਤੀ ਹੈ।

















































