3 ਸਾਲਾਂ ਮਾਸੂਮ ਬੱਚੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ ,14 ਸਾਲਾਂ ਮੁੰਡੇ ਦੀ ਸ਼ਰਮਨਾਕ ਕਰਤੂਤ

ਬਿਲਾਸਪੁਰ — ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ‘ਚ ਪੁਲਿਸ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਅਤੇ ਹੱਤਿਆ ਦੇ ਦੋਸ਼ ‘ਚ 14 ਸਾਲਾ ਮੁੰਡੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਲਾਸਪੁਰ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਰਜਨੀਸ਼ ਸਿੰਘ ਨੇ ਦੱਸਿਆ ,ਕਿ ਪੁਲਸ ਨੇ ਐਤਵਾਰ ਨੂੰ ਸਰਗਿੱਟੀ ਥਾਣਾ ਖੇਤਰ ‘ਚ ਇਕ ਲੜਕੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ ‘ਚ ਇਕ ਮੁੰਡੇ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਿੰਘ ਨੇ ਦੱਸਿਆ ਕਿ ਪੁਲਸ ਨੇ ਲੜਕੇ ਦੇ ਚਾਚੇ ਖ਼ਿਲਾਫ਼ ਵੀ ਅਪਰਾਧ ਲੁਕਾਉਣ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ, ਬੀਤੀ ਸ਼ਾਮ 4 ਵਜੇ ਦੇ ਕਰੀਬ ਉਨ੍ਹਾਂ ਦੀ 3 ਸਾਲਾ ਬੱਚੀ ਖੇਡਦੇ ਹੋਏ ਅਚਾਨਕ ਲਾਪਤਾ ਹੋ ਗਈ ਸੀ ।ਬਾਅਦ ‘ਚ ਜਦੋਂ ਉਨ੍ਹਾਂ ਨੇ ਬੱਚੀ ਦੀ ਭਾਲ ਕੀਤੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੇ ਗੁਆਂਢੀ ਦਾ ਮੁੰਡਾ ਵੀ ਉਥੇ ਨਹੀਂ ਸੀ। ਉਨ੍ਹਾਂ ਅਨੁਸਾਰ ਬਾਅਦ ਵਿੱਚ ਲੜਕਾ ਬਾਥਰੂਮ ਵਿੱਚ ਪਾਇਆ ਗਿਆ ,ਅਤੇ ਬੱਚੀ ਵੀ ਉੱਥੇ ਜ਼ਖਮੀ ਹਾਲਤ ਵਿੱਚ ਮਿਲੀ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਬੱਚੀ ਦੇ ਪਰਿਵਾਰ ਵਾਲੇ ਉਸ ਨੂੰ ਲੈ ਕੇ ਹਸਪਤਾਲ ਪੁੱਜੇ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ, ਜਿਸ ਮੁਤਾਬਕ ਬੱਚੀ ਦੇ ਗੁਪਤ ਅੰਗਾਂ ‘ਤੇ ਸੱਟਾਂ ਦੇ ਨਿਸ਼ਾਨ ਸਨ। ਪੁਲਸ ਨੇ ਬੱਚੇ ਨੂੰ ਬਲਾਤਕਾਰ ਅਤੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ।ਅਤੇ ਅਪਰਾਧ ਦੀ ਜਾਣਕਾਰੀ ਲੁਕਾਉਣ ਦੇ ਦੋਸ਼ ਵਿੱਚ ਉਸਦੇ ਚਾਚੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Comment

Your email address will not be published. Required fields are marked *

Scroll to Top