ਪਿੰਡ ਪਧਿਆਣਾ ਵਿਖੇ ਮਨਾਇਆ ਗਿਆ ਬਾਬਾ ਸਾਹਿਬ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ

ਆਦਮਪੁਰ (ਦਲਜੀਤ ਸਿੰਘ ਕਲਸੀ)- ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਸੈਨਿਕ ਭਵਨ ਪਿੰਡ ਪਧਿਆਣਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਨਗਰ ਪੰਚਾਇਤ, ਐਨ ਆਰ ਆਈ ਵੀਰਾਂ ਭੈਣਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਪ੍ਰਬੰਧਕ ਕਮੇਟੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਤਸਵੀਰ ਉੱਤੇ ਫੁੱਲ ਅਰਪਣ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੇ ਡਾਂਸ ਅਤੇ ਭਾਸ਼ਨ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਅਤੇ ਪਤਵੰਤੇ ਸੱਜਣਾਂ ਵਲੋਂ ਮੈਡਲ ਅਤੇ ਕਾਪੀ ਪੈਨਸਿਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਆਏ ਹੋਏ ਬੁਲਾਰਿਆਂ ਨੇ ਲੋਕਾਂ ਨੂੰ ਬਾਬਾ ਸਾਹਿਬ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਤੋਂ ਜਾਣੂ ਕਰਵਾਇਆ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਖਵਿੰਦਰ ਸਿੰਘ ਟੋਨੀ ਵੱਲੋਂ ਨਿਭਾਈ ਗਈ। ਇਸ ਮੌਕੇ ਧਰਮਿੰਦਰ ਸਿੰਘ ਭੁੱਲਾਰਾਈ ਅਤੇ ਇੰਜ ਜਸਵੰਤ ਰਾਏ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਬੁਲਾਰੇ ਧਰਮਿੰਦਰ ਸਿੰਘ ਭੁੱਲਾਰਾਈ ਅਤੇ ਇੰਜੀਨੀਅਰ ਜਸਵੰਤ ਰਾਏ ਨੇ ਬੋਲਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਕਾਰਵੇਂ ਨੂੰ ਅੱਗੇ ਵਧਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਉਹਨਾਂ ਨੇ ਬੋਲਦਿਆਂ ਕਿਹਾ ਕਿ ਅੱਜ ਬਾਬਾ ਸਾਹਿਬ ਦੇ ਸੰਵਿਧਾਨ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ, ਸੰਵਿਧਾਨ ਨੂੰ ਖ਼ਤਮ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਸਾਨੂੰ ਸਾਰਿਆਂ ਨੂੰ ਇੱਕ ਮੰਚ ਤੇ ਇਕੱਠੇ ਹੋ ਕੇ ਸੰਵਿਧਾਨ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਪਵੇਗਾ।

ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਬੁਲਾਰਿਆਂ ਅਤੇ ਪੱਤਵੰਤੇ ਸੱਜਣਾਂ ਨੂੰ ਸਿਰੋਪਾਓ ਅਤੇ ਬਾਬਾ ਸਾਹਿਬ ਜੀ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇੱਥੇ ਇਹ ਵਰਣਯੋਗ ਹੈ ਕਿ ਬਾਬਾ ਸਾਹਿਬ ਦੇ ਦਿੱਤੇ ਹੋਏ ਨਾਰੀ ਅਧਿਕਾਰ ਨੂੰ ਇਸਤੇਮਾਲ ਕਰਦੇ ਹੋਏ ਪ੍ਰਬੰਧਕ ਕਮੇਟੀ ਇਸਤਰੀ ਵਿੰਗ ਨੇ ਇੱਕ ਬਹੁਤ ਹੀ ਵਧੀਆ ਸਲਾਘਾਯੋਗ ਕੰਮ ਕੀਤਾ ਅਤੇ ਸਾਰੇ ਪ੍ਰੋਗਰਾਮ ਦਾ ਪ੍ਰਬੰਧ ਬਹੁਤ ਹੀ ਵਧੀਆ ਸੰਚਾਰੂ ਢੰਗ ਨਾਲ ਕੀਤਾ ਗਿਆ ਸੀ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਦੀਪਕ ਕੁਮਾਰ, ਲਖਵੀਰ ਸਿੰਘ, ਬਲਜੀਤ ਸਿੰਘ, ਗੁਰਦੇਵ ਸਿੰਘ,ਸਾਬੀ ਬੱਧਨ, ਦਵਿੰਦਰ ਸਿੰਘ ਸੰਧੂ, ਹਰਸ਼ ਸੰਧੂ, ਹਰਮਨ ਸੰਧੂ, ਲਵਲੀਨ, ਬਲਜੀਤ ਕੌਰ, ਸੰਤੋਸ਼ ਕੁਮਾਰੀ, ਰੇਨੂੰ, ਗੁਰਬਖ਼ਸ਼ ਕੌਰ, ਸਰਬਜੀਤ ਕੌਰ, ਨਿਰਮਲਾ ਰਾਣੀ, ਸਰਪੰਚ ਸਿਮਰਨ ਕੌਰ, ਲੰਬੜਦਾਰ ਬਲਜੀਤ ਸਿੰਘ, ਲੰਬੜਦਾਰ ਗੁਰਪ੍ਰੀਤ ਸਿੰਘ, ਲੰਬੜਦਾਰ ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੱਤਵੰਤੇ ਸੱਜਣ ਹਾਜ਼ਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top