ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ, ਕਿਸਾਨਾਂ ਲਈ ਖੁਸ਼ੀ ਤੇ ਚੰਗੀ ਖ਼ਬਰ

ਕਿਸਾਨਾਂ ਲਈ ਖੁਸ਼ੀ ਵਾਲੀ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ਤੇ ਲੱਗੀ ਪਾਬੰਦੀ ਹਟਾ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਮੰਤਰੀਆਂ ਦੀ ਕਮੇਟੀ ਨੇ ਪਿਆਜ਼ ਦੀ ਬਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਗੁਜਰਾਤ ਤੇ ਮਹਾਰਾਸ਼ਟਰ ਚ ਪਿਆਜ਼ ਦੇ ਬਹੁਤ ਸਟਾਕ ਨੂੰ ਦੇਖਦੇ ਹੋਏ ਸਰਕਾਰ ਨੇ ਪਿਆਜ਼ ਦੀ ਬਰਾਮਦ ਤੇ ਪਾਬੰਦੀ ਹਟਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੂੰ ਪਿਆਜ਼ ਕਿਸਾਨਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਸੀ। ਪਿਆਜ਼ ਅਤੇ ਹੋਰ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਗਿਰਾਵਟ ਤੇ ਦੇਸ਼ ਵਿਚ ਪਿਆਜ਼ ਦੇ ਢੁਕਵੇਂ ਸਟਾਕ ਸਰਕਾਰ ਨੇ ਨਿਰਯਾਤ ਪਾਬੰਦੀ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ

8 ਦਸੰਬਰ ਨੂੰ ਪਿਆਜ਼ ਦੀ ਬਰਾਮਦ ਤੇ ਪਾਬੰਦੀ ਲਗਾ ਦਿੱਤੀ ਹੈ।31 ਮਾਰਚ 20024 ਤੱਕ ਲਗਾਈ ਗਈ ਹੈ। ਪਿਛਲੇ ਸਾਲ ਦਸੰਬਰ ਦੇ ਮਹੀਨੇ ਪਿਆਜ਼ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਿਆ ਗਿਆ ਸੀ।

ਸਰਕਾਰ ਨੇ ਲੋਕਾਂ ਨੂੰ ਸਸਤੇ ਪਿਆਜ਼ ਵੇਚਣ ਲਈ ਕਦਮ ਚੁੱਕੇ ਹਨ। ਤੇ ਬਫਰ ਸਟਾਕ ਤੋਂ ਪਿਆਜ਼ 25 ਰੁ: ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਿਆ ਗਿਆ। ਮਹਾਰਾਸ਼ਟਰ ਵਿਚ ਪਿਆਜ਼ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਪਿਆਜ਼ ਦੀ ਮੰਗ ਤੇ ਖ਼ਪਤ ਅਨੁਸਾਰ ਦੇਸ਼ ਦੇ ਸਾਰੇ ਹਿੱਸਿਆਂ ਵਿਚ ਸਪਲਾਈ ਹੋਣ ਲੱਗੀ। ਪਿਆਜ਼ ਦੀ ਚੰਗੀ ਆਮਦ ਕਾਰਨ ਪਿਆਜ਼ ਦੀਆਂ ਕੀਮਤਾਂ ਵਿੱਚ ਨਰਮੀ ਆਈ ਹੈ।

Leave a Comment

Your email address will not be published. Required fields are marked *

Scroll to Top