ਹੋਲਾ ਮੁਹੱਲਾ ਦੇਖਣ ਜਾ ਰਹੇ, 2 ਨੌਜਵਾਨਾਂ ਨਾਲ ਵਾਪਰਿਆ ਹਾਦਸਾ ਮੌਕੇ ਤੇ ਹੋਈ ਮੌਤ

ਬੁਢਲਾਡਾ:-ਬੁਢਲਾਡਾ ਸਥਾਨਕ ਸ਼ਹਿਰ ਦੇ ਹੋਲੇ-ਮਹੱਲੇ ‘ਤੇ ਮੋਟਰ ਸਾਈਕਲਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਅਚਾਨਕ ਚੀਮਾਂ ਮੰਡੀ ਨਜ਼ਦੀਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ। ਬੁਢਲਾਡਾ ਹਲਕੇ ਨਾਲ ਸੰਬੰਧਤ 6 ਨੌਜਵਾਨ ਮੋਟਰਸਾਈਕਲਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ। ਤਾਂ ਚੀਮਾਂ ਮੰਡੀ ਨੇੜੇ ਟਰੈਕਟਰ-ਟਰਾਲੀ ਨਾਲ ਅਚਾਨਕ ਟੱਕਰ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ।

ਮ੍ਰਿਤਕ ਨੌਜਾਵਨ ਗੋਪਾਲ ਸਿੰਘ (22 ਸਾਲਾ) ਪੁੱਤਰ ਨੱਥਾ ਸਿੰਘ ਬੁਢਲਾਡਾ ਅਤੇ ਅਕਾਸ਼ਦੀਪ (19 ਸਾਲ) ਪੁੱਤਰ ਦਰਸ਼ਨ ਸਿੰਘ ਪਿੰਡ ਬਰ੍ਹੇ ਦੇ ਰਹਿਣ ਵਾਲੇ ਸਨ। ਦੋਹਾਂ ਨੂੰ ਥਾਣਾ ਚੀਮਾਂ ਦੀ ਪੁਲਸ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ। ਥਾਣਾ ਚੀਮਾਂ ਪੁਲਸ ਵੱਲੋਂ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ,ਹੈ ਕਿ ਤਿਉਹਾਰ ਵਾਲੇ ਦਿਨ ਇਸ ਤਰ੍ਹਾਂ ਸਮਾਜਸੇਵੀ ਨੌਜਵਾਨਾਂ ਦਾ ਚਲੇ ਜਾਣਾ ਬਹੁਤ ਮੰਦਭਾਗੀ ਘਟਨਾ ਹੈ, ਜਿਸ ਕਾਰਨ ਸ਼ਹਿਰ ਵਿੱਚ ਸੋਗ ਦੀ ਲਹਿਰ ਵੇਖਣ ਨੂੰ ਮਿਲਦੀ ਹੈ।

Leave a Comment

Your email address will not be published. Required fields are marked *

Scroll to Top