ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਤੇ ਸੂਬੇ ’ਚ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਦਿਨ-ਰਾਤ ਜੁਟੀ ਪੰਜਾਬ ਸਰਕਾਰ : ਅੰਮ੍ਰਿਤਪਾਲ ਸਿੰਘ

ਜਲੰਧਰ, 15 ਸਤੰਬਰ :  ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਅਤੇ ਸੂਬੇ ਵਿੱਚ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਦਿਨ-ਰਾਤ ਜੁਟੀ ਹੋਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੜ੍ਹ ਕਾਰਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ।
ਚੇਅਰਮੈਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਦੀ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਆਮ ਸਥਿਤੀ ਬਹਾਲ ਕੀਤੀ ਜਾ ਸਕੇ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top