ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਡੇਰਾ ਸਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੂਬੇ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਜਲੰਧਰ, 25 ਮਾਰਚ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਅੱਜ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲੈਣ ਉਪਰੰਤ ਕੈਬਨਿਟ ਮੰਤਰੀ ਨੇ ਉਨ੍ਹਾਂ ਨਾਲ ਡੇਰਾ ਸਚਖੰਡ ਬੱਲਾਂ ਨੇੜੇ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ। 
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਗੁਰੂ ਜੀ ਦੀ ਅਧਿਆਤਮਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਕੇਂਦਰ ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਪੱਧਰ ’ਤੇ ਲਿਜਾਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ।
ਉਨ੍ਹਾਂ ਇਸ ਮੌਕੇ ਡੇਰਾ ਸਚਖੰਡ ਬੱਲਾਂ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

Leave a Comment

Your email address will not be published. Required fields are marked *

Scroll to Top